Follow us on

1984 ਸਿੱਖ ਵਿਰੋਧੀ ਦੰਗਾ ਮਾਮਲੇ 'ਚ ਉਮਰ ਕੈਦ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ

1984 ਸਿੱਖ ਵਿਰੋਧੀ ਦੰਗਾ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਏ ...ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਏ.... ਕੋਰਟ ਨੇ ਕਿਹਾ ਏ  ਕਿ ਅਜਿਹੇ ਮਾਮਲੇ 'ਚ ਜ਼ਮਾਨਤ ਨਹੀਂ ਮਿਲ ਸਕਦੀ....ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ... ਸੀ.ਬੀ.ਆਈ. ਨੇ ਕਿਹਾ ਸੀ ਕਿ ਸੱਜਣ ਕੁਮਾਰ ਵਿਰੁੱਧ ਦੋਸ਼  ਸਾਬਤ ਹੋ ਚੁਕੇ ਨੇ.... ਅਤੇ ਦੂਜੇ ਮਾਮਲਿਆਂ ਦੀ ਸੁਣਵਾਈ ਜਾਰੀ ਏ...ਜ਼ਿਕਰਯੋਗ ਏ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਏ.... ਜਿਸ 'ਚ ਹਾਈ ਕੋਰਟ ਨੇ ਸੱਜਣ ਨੂੰ ਦਿੱਲੀ ਕੈਂਟ ਇਲਾਕੇ 'ਚ ਸਿੱਖਾਂ ਦੇ ਕਤਲੇਆਮ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ.... ਇਸ ਤੋਂ ਇਲਾਵਾ ਕੋਰਟ ਨੇ ਸੱਜਣ 'ਤੇ 5 ਲੱਖ ਦਾ ਜ਼ੁਰਮਾਨਾ ਵੀ ਲਗਾਇਆ ਸੀ..... ਹਾਈ ਕੋਰਟ ਨੇ ਬਾਕੀ 5 ਦੋਸ਼ੀਆਂ ਨੂੰ ਇਕ-ਇਕ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਸੀ...

 

Hot News

Contact Us

Copyright ©2019. Website Powered By NetMatic Technologies All Rights Reserved.