Follow us on

ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨੇ ਕੈਪਟਨ,ਬਾਦਲ ਤੇ ਮੋਦੀ ਦੀ ਮਿਲੀਭੁਗਤ ਦੀ ਖੋਲ੍ਹੀ ਪੋਲ- ਆਪ

 

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਨਮਾਨੀ ਕਰ ਰਿਹਾ ਹੈ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨਾਲ ਬਾਦਲ, ਕੈਪਟਨ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਮਿਲੀਭੁਗਤ ਬਾਰੇ 'ਆਪ' ਦੇ ਸਾਰੇ ਸ਼ੰਕੇ ਸੱਚ ਸਾਬਤ ਹੋ ਗਏ ਹਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਹਿਮ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਨਮਾਨੀ ਕਰ ਰਿਹਾ ਹੈ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨਾਲ ਬਾਦਲ, ਕੈਪਟਨ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਮਿਲੀਭੁਗਤ ਬਾਰੇ 'ਆਪ' ਦੇ ਸਾਰੇ ਸ਼ੰਕੇ ਸੱਚ ਸਾਬਤ ਹੋ ਗਏ ਹਨ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਵਿੱਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀ ਪੱਖਪਾਤੀ ਭੂਮਿਕਾ ਦੇ ਨਾਲ-ਨਾਲ ਭਾਰਤੀ ਮੁੱਖ ਚੋਣ ਕਮਿਸ਼ਨ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਬਾਦਲਾਂ ਨੇ ਲੋਕ ਸਭਾ ਚੋਣਾਂ ਲੰਘਣ ਤਕ ਕੁੰਵਰ ਵਿਜੈ ਪ੍ਰਤਾਪ ਦੀ ਜਾਂਚ ਤੋਂ ਖਹਿੜਾ ਛੁਡਾਉਣ ਲਈ ਚੋਣ ਕਮਿਸ਼ਨ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ। ਇਸ ਨਾਲ ਚੋਣ ਕਮਿਸ਼ਨ ਵਰਗੀ ਨਿਰਪੱਖ ਤੇ ਸ਼ਕਤੀਸ਼ਾਲੀ ਸੰਵਿਧਾਨਿਕ ਸੰਸਥਾ ਦੇ ਵੱਕਾਰ ਨੂੰ ਠੇਸ ਪਹੁੰਚੀ ਹੈ।


ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲ ਕੇ ਇਸ ਫ਼ੈਸਲੇ 'ਤੇ ਮੁੜ ਨਜ਼ਰਸਾਨੀ ਕਰਨ ਦੀ ਅਪੀਲ ਕਰੇਗਾ ਤਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਨਿਰਪੱਖ ਜਾਂਚ ਦਾ ਜਲਦੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ 'ਚ ਇਹ ਜਾਂਚ ਕਾਫ਼ੀ ਤੇਜ਼ੀ ਨਾਲ ਅੱਗੇ ਵਧ ਰਹੀ ਸੀ। ਇਸੇ ਕਰਕੇ ਬਾਦਲ ਤੇ ਹੋਰ ਦੋਸ਼ੀਆਂ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕਦੀ ਜਾ ਰਹੀ ਸੀ। ਆਖ਼ਿਰ ਬਾਦਲ ਆਪਣੀ ਉੱਚ ਪੱਧਰੀ ਮਿਲੀ ਭੁਗਤ ਦਾ ਲਾਹਾ ਲੈ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਵਾਉਣ ਵਿੱਚ ਕਾਮਯਾਬ ਹੋ ਗਏ।

Hot News

Contact Us

Copyright ©2019. Website Powered By NetMatic Technologies All Rights Reserved.