Follow us on

ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ

ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਏ.... ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਪੰਜਾਬ ਵਿੱਚ ਇੱਕ ਹੋਰ ਏਮਜ਼ ਹਸਪਤਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਸੂਬੇ ਤੋਂ ਵਿਸਥਾਰਤ ਪ੍ਰਸਤਾਵ ਦੀ ਮੰਗ ਕੀਤੀ ਏ.... ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਇਸ ਬਾਰੇ ਬੇਨਤੀ ਕੀਤੀ ਸੀ... ਮੁੱਖ ਮੰਤਰੀ ਨੇ ਬੀਤੇ ਦਿਨ ਦਿੱਲੀ ਵਿਖੇ ਇੱਕ ਮੀਟਿੰਗ ਦੌਰਾਨ ਡਾ. ਵਰਧਨ ਕੋਲ ਇਹ ਮੁੱਦਾ ਚੁੱਕਿਆ ਸੀ... ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਤੇ ਵਿੱਤ ਮੰਤਰੀਆਂ ਨੂੰ ਭੇਜੇ ਵੱਖ-ਵੱਖ ਪੱਤਰਾਂ ’ਚ ਪੰਜਾਬ ’ਚ ਦੂਜੇ ਏਮਜ਼ ਨੂੰ ਇਸ ਵਿਸ਼ੇਸ਼ ਮੌਕੇ 'ਤੇ ਸਮਰਪਿਤ ਕਰਨ ਲਈ ਕੇਂਦਰ ਤੋਂ ਮਨਜ਼ੂਰੀ ਦੀ ਮੰਗ ਕੀਤੀ ਸੀ.... ਕੈਪਟਨ ਨੇ ਕਿਹਾ ਕਿ ਵਿੱਤ ਮੰਤਰੀ ਨੇ ਕੇਂਦਰੀ ਬਜਟ ਜਾਰੀ ਹੋਣ ਤੋਂ ਬਾਅਦ ਇਸ ਮਾਮਲੇ ’ਤੇ ਵਿਚਾਰ ਦਾ ਭਰੋਸਾ ਦਿਵਾਇਆ ਏ....

Hot News

Contact Us

Copyright ©2019. Website Powered By NetMatic Technologies All Rights Reserved.