Follow us on

ਬਰਗਾੜੀ ਮੋਰਚੇ ਦੇ ਆਗੂਆਂ ਨੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦੀ ਮੁੜ ਬਹਾਲੀ ਲਈ ਪੰਜਾਬ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਬੇਅਦਬੀ ਅਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ SIT  'ਚ ਮੁੜ ਬਹਾਲੀ ਲਈ ਹੁਣ ਬਰਗਾੜੀ ਮੋਰਚਾ ਵੀ ਮੈਦਾਨ 'ਚ ਨਿੱਤਰ ਆਇਆ ਹੈ। ਮੋਰਚੇ ਦੇ ਪੰਥਕ ਆਗੂਆਂ ਨੇ ਅੱਜ ਚੰਡੀਗੜ੍ਹ 'ਚ  ਪੰਜਾਬ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਅਤੇ ਕੁੰਵਰ ਵਿਜੇ ਪ੍ਰਤਾਪ ਨੂੰ ਮੁੜ ਤੋਂ ਐਸਆਈਟੀ ਵਿੱਚ ਬਹਾਲ ਕਰਨ ਦੀ ਮੰਗ ਕੀਤੀ। ਚੋਣ ਕਮਿਸ਼ਨ ਨੂੰ ਮਿਲੇ ਵਫ਼ਦ ਵਿੱਚ ਸਰਬੱਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ , ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਹੋਰ ਪੰਥਕ ਆਗੂ  ਸ਼ਾਮਲ ਸਨ । ਇਸ ਦੌਰਾਨ  ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇੜੇ ਸਿੱਖ ਆਗੂਆਂ ਨੇ ਸ਼ਾਂਤੀਪੂਰਨ ਰੋਸ ਧਰਨਾ ਵੀ ਦਿੱਤਾ । ਪੰਥਕ ਆਗੂਆਂ ਦਾ ਕਹਿਣਾ ਹੈ ਕਿ IG ਸ੍ਰੀ ਕੁੰਵਰ ਵਿਜੇ ਪ੍ਰਤਾਪ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੀ ਜਾਂਚ ਬਹੁਤ ਈਮਾਨਦਾਰੀ ਨਾਲ ਕਰ ਰਹੇ ਸਨ ਅਤੇ ਜਾਂਚ ਸਮੇਂ ਸਿਰ ਪੂਰੀ ਹੋ ਕੇ ਦੋਸ਼ੀਆਂ ਨੂੰ ਸਜ਼ਾ ਮਿਲੇ । ਇਸ ਲਈ ਆਈਜੀ ਨੂੰ ਮੁੜ ਬਹਾਲ ਕੀਤਾ ਜਾਵੇ । ਜਿਕਰਯੋਗ ਏ ਕਿ ਇਸ ਤੋਂ ਪਹਿਲਾਂ ਬੀਤੀ 16 ਅਪਰੈਲ ਨੂੰ ਕਾਂਗਰਸ , ਆਮ ਆਦਮੀ ਪਾਰਟੀ ਅਤੇ ਹੋਰਨਾਂ ਦਲਾਂ ਦੇ ਸਾਂਝੇ ਵਫ਼ਦ ਨੇ ਦਿੱਲੀ ’ਚ ਮੁੱਖ ਚੋਣ ਕਮਿਸ਼ਨਰ ਨੂੰ ਕੁੰਵਰ ਵਿਜੇ ਪ੍ਰਤਾਪ ਬਾਰੇ ਕੀਤਾ ਫੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ ਸੀ । 

Hot News

Contact Us

Copyright ©2019. Website Powered By NetMatic Technologies All Rights Reserved.