Follow us on

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਸਬੰਧੀ CBI ਵਲੋਂ ਲਗਾਈ ਕਲੋਜ਼ਰ 'ਤੇ ਦਿੱਤਾ ਸਖ਼ਤ ਪ੍ਰਤੀਕਰਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ  CBI ਵਲੋਂ ਲਗਾਈ ਗਈ ਕਲੋਜ਼ਰ 'ਤੇ ਪ੍ਰਤੀਕਰਮ ਦੇਂਦਿਆਂ ਕਿਹਾ ਏ ਕਿ CBI ਜਲਦਬਾਜ਼ੀ ਕਰ ਰਹੀ ਏ....ਕੈਪਟਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਬੇਅਦਬੀ ਕਾਂਡ ਦੇ ਅਸਲ ਦੋਸ਼ੀ ਸਾਹਮਣੇ ਨਾ ਆਏ ਤਾਂ ਸੂਬੇ ਦੇ ਹਾਲਾਤ ਵਿਗੜ ਸਕਦੇ ਨੇ.... ਕੈਪਟਨ ਦਾ ਇਹ ਬਿਆਨ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਰਕਾਰ ਨੂੰ ਮਿਲਣ ਤੋਂ ਬਾਅਦ ਸਾਹਮਣੇ ਆਇਆ ਏ.....ਕੈਪਟਨ ਨੇ ਸੋਸ਼ਲ ਮੀਡਿਆ ਤੇ ਇੱਕ ਪੋਸਟ ਜ਼ਰੀਏ ਕਿਹਾ ਕਿ CBI ਨੂੰ ਬੇਅਦਬੀ ਕੇਸਾਂ ਸਬੰਧੀ ਅਦਾਲਤ ਵਿੱਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਤੁਰੰਤ ਵਾਪਸ ਲੈਣੀ ਚਾਹੀਦੀ ਏ..... ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਸੀਬੀਆਈ ਨੂੰ ਕੇਸਾਂ ਦੀ ਜਾਂਚ ਮੁੜ ਤੋਂ ਸ਼ੁਰੂ ਕਰਦਿਆਂ ਹਰ ਪੱਖ ਨੂੰ ਢੂੰਘਾਈ ਨਾਲ ਘੋਖਣਾ ਚਾਹੀਦਾ ਏ..... ਕੈਪਟਨ ਨੇ ਕਿਹਾ ਕਿ ਸੀਬੀਆਈ ਨੇ ਕੇਂਦਰ ਸਰਕਾਰ ਅਤੇ ਅਕਾਲੀ ਦਲ ਦੇ ਦਬਾਅ ਹੇਠ ਹੋਣ ਕਾਰਨ ਕਲੋਜ਼ਰ ਰਿਪੋਰਟ ਲਗਾਈ ਏ...

Hot News

Contact Us

Copyright ©2019. Website Powered By NetMatic Technologies All Rights Reserved.