Follow us on

3 ਸੀਟਾਂ ਤੇ ਕਾਂਗਰਸ ਦੀ ਹਾਰ ਦਾ ਨਵਜੋਤ ਸਿਧੂ ਦੇ ਸਿਰ ਭੰਨਿਆ ਠੀਕਰਾ -ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਿੱਚ ਵੱਡੀ ਜਿੱਤ ਹਾਸਲ ਕਰਨ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ ਏ...... ਕਾਂਗਰਸ ਨੂੰ ਕਈ ਮਹੱਤਵਪੂਰਨ ਸੀਟਾਂ ਬਠਿੰਡਾ, ਸੰਗਰੂਰ ਤੇ ਗੁਰਦਾਸਪੁਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਏ ਜਿਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੁਕਸਾਨ ਦਾ ਜ਼ਿੰਮੇਵਾਰ ਨਵਜੋਤ ਸਿੰਘ ਸਿੱਧੂ ਨੂੰ ਠਹਿਰਾਇਆ ਏ... ਅੱਜ ਚੰਡੀਗੜ੍ਹ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੈਪਟਨ ਨੇ ਸਿੱਧੂ ਦੀ ਬੋਲੀ ਅਤੇ ਉਨ੍ਹਾਂ ਦੇ ਕੰਮ 'ਤੇ ਸਵਾਲ ਵੀ ਚੁੱਕੇ.... ਮੁੱਖ ਮੰਤਰੀ ਅਨੁਸਾਰ ਕਾਂਗਰਸ ਨੂੰ ਸ਼ਹਿਰੀ ਖੇਤਰ ਵਿੱਚ ਵੋਟਾਂ ਘੱਟ ਪਈਆਂ ਨੇ ਅਤੇ ਇਹ ਮਹਿਕਮਾ ਨਵਜੋਤ ਸਿੱਧੂ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਏ... ਉਨ੍ਹਾਂ ਕਿਹਾ ਕਿ ਹੁਣ ਪਾਰਟੀ ਹਾਈਕਮਾਨ ਸਿੱਧੂ 'ਤੇ ਆਖਰੀ ਫੈਸਲਾ ਲਵੇਗੀ... ਕੈਪਟਨ ਨੇ ਕਿਹਾ ਕਿ ਜੋ ਸਿੱਧੂ ਨੇ ਬਠਿੰਡਾ ਵਿੱਚ ਬੋਲਿਆ ਉਹ ਇੱਕ ਦਿਨ ਰੁਕ ਕੇ ਬੋਲ ਦਿੰਦੇ ਤਾਂ ਪਾਰਟੀ ਨੂੰ ਨੁਕਸਾਨ ਨਾ ਹੁੰਦਾ... ਉਨ੍ਹਾਂ ਕਿਹਾ ਕਿ ਸਿਧੂ ਦੀ ਪਾਕਿਸਤਾਨੀ ਫ਼ੌਜ ਮੁਖੀ ਨਾਲ ਦੋਸਤੀ ਭਾਰਤੀ ਲੋਕਾਂ ਨੂੰ ਮਨਜ਼ੂਰ ਨਹੀਂ ਕਿਉਂਕਿ ਜੋ ਸਾਡੇ ਜਵਾਨਾਂ ਨੂੰ ਮਾਰਦੇ ਹਨ ਅਸੀਂ ਉਨ੍ਹਾਂ ਨੂੰ ਜੱਫੀ ਨਹੀਂ ਪਾ ਸਕਦੇ...

Hot News

Contact Us

Copyright ©2019. Website Powered By NetMatic Technologies All Rights Reserved.