Follow us on

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਈਦ ਦਾ ਤਿਉਹਾਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਭਵਨ ਚ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਈਦ ਦਾ ਤਿਉਹਾਰ ਮਨਾਇਆ... ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 80 ਕਸ਼ਮੀਰੀ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਦਿੱਤਾ... ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਕਸ਼ਮੀਰੀ ਵਿਦਿਆਰਥੀਆਂ ਨੇ ਈਦ ਮੌਕੇ ਆਪਣੇ ਘਰਾਂ ਤੋਂ ਦੂਰ ਹੋ ਕੇ ਤਿਉਹਾਰ ਮਨਾਇਆ ਕਿਉਂਕਿ ਕਸ਼ਮੀਰ 'ਚ ਪੈਦਾ ਹੋਏ ਤਣਾਅ ਅਤੇ ਲੱਗੀਆਂ ਪਾਬੰਦੀਆਂ ਕਾਰਨ ਉਹ ਕਸ਼ਮੀਰ ਨਹੀਂ ਜਾ ਸਕੇ .... ਜਿਕਰਯੋਗ ਏ ਕਿ  ਧਾਰਾ-370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਹਾਲਾਤ ਕਾਫੀ ਤਣਾਅਪੂਰਨ ਹੋ ਗਏ ਨੇ.... ਪੰਜਾਬ ਦੇ ਕਈ ਕਾਲਜਾਂ 'ਚ ਜੰਮੂ-ਕਸ਼ਮੀਰ ਦੇ ਬੱਚੇ ਵੀ ਪੜ੍ਹਾਈ ਕਰਦੇ ਨੇ, ਜਿਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਸਖਤ  ਨਿਰਦੇਸ਼ ਜਾਰੀ ਕੀਤੇ ਨੇ....  

Hot News

Contact Us

Copyright ©2019. Website Powered By NetMatic Technologies All Rights Reserved.