Follow us on

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡਿਆ ਜ਼ਰੀਏ ਜਨਤਾ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਦੀ ਕੀਤੀ ਅਪੀਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡਿਆ ਜ਼ਰੀਏ ਜਨਤਾ ਨੂੰ ਅਪੀਲ ਕੀਤੀ ਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ  550ਵਾਂ ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰਖਦਿਆਂ ਵੱਧ ਤੋਂ ਵੱਧ ਬੂਟੇ ਲਗਾਉ..... ਇਸ ਉਪਰਾਲੇ ਨੂੰ ਦੇਖਦਿਆਂ ਪੰਜਾਬ ਸਰਕਾਰ ਹਰ ਪਿੰਡ ਵਿੱਚ 550 ਬੂਟੇ ਲਗਾ ਰਹੀ ਏ... ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਕੁਦਰਤ ਪ੍ਰਤੀ ਜ਼ਿੰਮੇਵਾਰ ਨਹੀਂ ਨਿਭਾਵਾਗੇ ਤਾਂ ਆਉਣ ਵਾਲਾ ਸਮਾਂ ਸਾਡੇ ਲਈ ਖਤਰਨਾਕ ਸਾਬਤ ਹੋ ਸਕਦਾ ਏ.... ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਏ ਕਿ ਅਸੀਂ ਆਪਣੇ ਗੰਦੇ ਹੋ ਰਹੇ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਈਏ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਕੁਦਰਤ ਪ੍ਰਤੀ ਆਪਣਾ ਫਰਜ਼ ਅਦਾ ਕਰੀਏ..... ਮੁੱਖ ਮੰਤਰੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਸ ਨਾਲ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਵੀ ਫ਼ਾਇਦਾ ਹੋਵੇਗਾ....

Hot News

Contact Us

Copyright ©2019. Website Powered By NetMatic Technologies All Rights Reserved.