Follow us on

ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸਬੰਧ ਚ ਬਰੈਂਪਟਨ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸਾਹਿਬ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸਬੰਧ ਚ ਬਰੈਂਪਟਨ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ....ਇਹ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਨਾਨਕ ਮਿਸ਼ਨ ਤੋਂ ਆਰੰਭ ਹੋਇਆ ...ਜੋ ਡਿਕਸੀ ਰੋਡ  , ਸੈਂਡਲਵੁੱਡ ਪਾਰਕਵੇਅ, ਹੰਬਰਵੈਸਟ ਪਾਰਕਵੇਅ ਅਤੇ ਵਿਲੀਅਮਜ਼ ਪਾਰਕਵੇਅ ਤੋਂ ਹੁੰਦਾ ਹੋਇਆ ਗੁਰਦੁਆਰਾ ਜੋਤ ਪ੍ਰਕਾਸ਼ ਵਿਖੇ ਪਹੁੰਚ ਕੇ ਸਮਾਪਤ ਹੋਇਆ..... ਇਸ ਮਹਾਨ ਨਗਰ ਕੀਰਤਨ 'ਚ ਸਿੱਖ ਸੰਗਤ ਨੇ ਵੱਡੀ ਗਿਣਤੀ ਚ ਹਾਜਰੀ ਭਰੀ.....ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਦੇ ਨਾਲ ਨਾਲ ਗੱਤਕੇ ਦੇ ਜੌਹਰ ਵੀ ਵੇਖੇ.... ਨਗਰ ਕੀਰਤਨ ਦੇ ਸੁਆਗਤ ਲਈ  ਸੰਗਤਾਂ ਵਲੋਂ ਰਸਤੇ 'ਚ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ...

Hot News

Contact Us

Copyright ©2019. Website Powered By NetMatic Technologies All Rights Reserved.