Follow us on

ਹਰਸਿਮਰਤ ਕੌਰ ਬਾਦਲ ਨੇ ਕੈਪਟਨ ਨੂੰ ਚੁੱਲੂ ਭਰ ਪਾਣੀ ਚ ਡੁੱਬ ਕੇ ਮਰਨ ਦੀ ਦਿੱਤੀ ਸਲਾਹ....

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਹਵਾਈ ਫੌਜ ਵਲੋਂ ਬਾਲਾਕੋਟ 'ਚ ਕੀਤੀ ਗਈ ਏਅਰ ਸਟਰਾਈਕ ਦੇ ਸਬੂਤ ਮੰਗਣ 'ਤੇ ਹਰਸਿਮਰਤ ਕੌਰ ਬਾਦਲ ਨੇ ਤਿੱਖਾ ਹਮਲਾ ਬੋਲਿਆ ਏ.... ਅੱਜ ਬਠਿੰਡਾ ਦੇ ਮੋੜ ਮੰਡੀ ਵਿਖੇ ਚੋਣ ਪ੍ਰਚਾਰ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚੁੱਲੂ ਭਰ ਪਾਣੀ ਵਿਚ ਡੁੱਬ ਕੇ ਮਰ ਜਾਣਾ ਚਾਹੀਦਾ ਏ.... ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਫੌਜੀ ਕਹਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਫੌਜ ਦੇ ਮਨੋਬਲ ਨੂੰ ਤੋੜਦੇ ਹੋਏ ਇਸ ਹਮਲੇ 'ਤੇ ਸਵਾਲ ਖੜੇ ਕਰ ਰਹੇ ਨੇ.... ਉਨ੍ਹਾਂ ਕਿਹਾ ਕਿ ਕੈਪਟਨ ਸਿਰਫ ਫੌਜ ਦਾ ਮਨੋਬਲ ਹੀ ਨਹੀ ਤੋੜ ਰਹੇ ਸਗੋਂ ਦੇਸ਼ ਵਾਸੀਆਂ ਦੇ ਮਨ ਨੂੰ ਠੇਸ ਪਹੁੰਚਾ ਰਹੇ ਨੇ.... ਕੈਪਟਨ ਅਮਰਿੰਦਰ ਸਿੰਘ ਨੂੰ ਝੂਠਾ ਫੌਜੀ ਦੱਸਦੇ ਹੋਏ ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਫੌਜ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ... ਉਨ੍ਹਾ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਹੁਣ ਕਾਂਗਰਸ ਦਾ ਵਿਰੋਧ ਹੋ ਰਿਹਾ ਏ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਦੀ ਵੀ ਸਾਰ ਨਹੀਂ ਲਈ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਏ....

Hot News

Contact Us

Copyright ©2019. Website Powered By NetMatic Technologies All Rights Reserved.