Follow us on

ਪਾਕਿਸਤਾਨ ਸਮੇਤ ਦੁਨਿਆ ਦੇ ਵੱਡੇ ਦੇਸ਼ਾਂ ਦੇ ਮੁਖੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦਿੱਤੀ ਮੁਬਾਰਕਬਾਦ

ਪ੍ਰਧਾਨ ਮੰਤਰੀ ਮੋਦੀ ਨੂੰ ਵਿਦੇਸ਼ਾਂ ਤੋਂ ਵਧਾਈ ਸੰਦੇਸ਼ ਆਉਣੇ ਸ਼ੁਰੂ ਹੋ ਗਏ ਨੇ.... ਗੁਆਂਢੀ  ਮੁਲਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ   ਇਤਿਹਾਸਕ ਜਿੱਤ ਤੇ ਵਧਾਈ ਦਿੱਤੀ ਏ.... ਉਨ੍ਹਾ ਟਵੀਟ ਕਰਕੇ ਦੋਹਾ ਦੇਸ਼ਾਂ ਵਿਚਕਾਰ ਸ਼ਾਂਤੀ ਅਤੇ ਦੋਸਤੀ ਦੀ ਕਾਮਨਾ ਕੀਤੀ ਏ.... ਉਨ੍ਹਾ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਪੁਲਵਾਮਾ ਸਮੇਤ ਹਰ ਮਸਲੇ ਤੇ ਗੱਲਬਾਤ ਕਰਨ ਲਈ ਤਿਆਰ ਏ.... ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਫੋਨ ਕਰਕੇ ਮੋਦੀ ਨੂੰ ਜਿੱਤਣ 'ਤੇ ਵਧਾਈ ਦਿੱਤੀ ਏ... ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਸੰਦੇਸ਼ ਭੇਜਿਆ ਏ... ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯਲ ਵੈਂਗਚਕ ਨੇ ਪ੍ਰਧਾਨ ਮੰਤਰੀ ਨੂੰ ਲੋਕ ਸਭਾ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰਨ 'ਤੇ ਫੋਨ ਕਰਕੇ ਵਧਾਈ ਦਿੱਤੀ ਏ.... ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਨਜਾਮਿਨ ਨੇਤਨਯਾਹੂ ਨੇ ਹਿੰਦੀ ਤੇ ਹੇਬਰੀਊ ਭਾਸ਼ਾ 'ਚ ਟਵੀਟ ਕਰਦਿਆਂ ਲਿਖਿਆ ਕਿ ਚੋਣਾਂ 'ਚ ਤੁਹਾਡੀ ਪ੍ਰਭਾਵਸ਼ਾਲੀ ਜਿੱਤ ਲਈ ਮੇਰੇ ਦੋਸਤ ਨਰਿੰਦਰ ਮੋਦੀ ਤੁਹਾਨੂੰ ਦਿਲੋਂ ਵਧਾਈਆਂ.... ਇਸ ਦੇ ਨਾਲ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਟੈਲੀਗ੍ਰਾਮ ਰਾਹੀਂ ਪ੍ਰਧਾਨ ਮੰਤਰੀ ਨੂੰ ਸ਼ਾਨਦਾਰ ਜਿੱਤ 'ਤੇ ਵਧਾਈ ਸੰਦੇਸ਼ ਭੇਜਿਆ ਏ.... 

Hot News

Contact Us

Copyright ©2019. Website Powered By NetMatic Technologies All Rights Reserved.