Follow us on

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਚੈਨਲਾ ਵੱਲੋਂ ਦਿੱਤੇ ਗਏ ਐਗਜ਼ਿਟ ਪੋਲ ਨੂੰ ਦੱਸਿਆ ਫਰਜ਼ੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੇ ਐਗਜ਼ਿਟ ਪੋਲ ਨੂੰ ਫਰਜ਼ੀ ਦੱਸਦੇ ਹੋਏ ਪਾਰਟੀ ਵਰਕਰਾਂ ਨੂੰ ਇਨ੍ਹਾਂ ਤੋਂ ਨਿਰਾਸ਼ ਨਾ ਹੋਣ ਅਤੇ ਵੋਟਾਂ ਦੀ ਗਿਣਤੀ ਤੱਕ ਵਧ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਏ.... ਰਾਹੁਲ ਗਾਂਧੀ ਨੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤੇ ਆਪਣੇ ਟਵੀਟ 'ਚ ਕਿਹਾ ਏ ਕਿ ਐਗਜ਼ਿਟ ਪੋਲ ਫਰਜ਼ੀ ਨੇ ਅਤੇ ਉਨ੍ਹਾਂ 'ਤੇ ਵਿਸ਼ਵਾਸ ਨਾ ਕਰੋ... ਇਸ ਰਾਹੀਂ ਗਲਤ ਪ੍ਰਚਾਰ ਕਰ ਕੇ ਕਾਂਗਰਸੀ ਵਰਕਰਾਂ ਦੇ ਮਨੋਬਲ ਨੂੰ ਤੋੜਨ  ਦੀ ਕੋਸ਼ਿਸ਼ ਕੀਤੀ ਜਾ ਰਹੀ ਏ, ਇਸ ਲਈ ਕਿਸੇ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ...  ਜਿਕਰਯੋਗ ਏ ਕਿ ਐਗਜ਼ਿਟ ਪੋਲ ਦੇ ਅਨੁਮਾਨ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਸਹਿਯੋਗੀ ਦਲਾਂ ਦੇ ਪੱਖ 'ਚ ਆਉਣ ਕਾਰਨ ਕਾਂਗਰਸੀ ਵਰਕਰਾਂ 'ਚ ਨਿਰਾਸ਼ਾ ਛਾ ਗਈ ਸੀ ਪਰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਆਪਣੀ ਆਵਾਜ਼ 'ਚ ਸੰਦੇਸ਼ ਦਿੱਤਾ, ਜਿਸ ਨਾਲ ਵਰਕਰਾਂ ਦਾ ਮਨੋਬਲ ਉੱਚਾ ਹੋਇਆ.... ਰਾਹੁਲ ਗਾਂਧੀ ਦਾ ਸੰਦੇਸ਼ ਚੋਣ ਨਤੀਜੇ ਆਉਣ ਤੋਂ ਇਕ ਦਿਨ ਪਹਿਲਾਂ ਆਇਆ ਏ, ਜਦੋਂ ਕਿ ਐਗਜ਼ਿਟ ਪੋਲ ਦੇ ਤੁਰੰਤ ਬਾਅਦ ਉਨ੍ਹਾਂ ਵਲੋਂ ਇਸ ਤਰ੍ਹਾਂ ਦਾ ਸੰਦੇਸ਼ ਆਉਣ ਦੀ ਉਮੀਦ ਸੀ....

Hot News

Contact Us

Copyright ©2019. Website Powered By NetMatic Technologies All Rights Reserved.