Follow us on

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਬਠਿੰਡਾ 'ਚ ਇੱਕ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਏ ਕਿ ਪੰਜਾਬ ਸਰਕਾਰ ਪਾਣੀ ਦੇ ਮਾਮਲੇ ਤੇ ਬੇਪ੍ਰਵਾਹ ਏ... ਉਨ੍ਹਾਂ ਬਠਿੰਡਾ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬੀਤੇ ਦਿਨੀਂ ਪਾਣੀ ਦੇ ਮਸਲੇ ਨੂੰ ਲੈ ਕੇ ਆਪਣੇ ਪਾਰਟੀ ਸਮਰਥਕਾਂ ਨਾਲ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਸ਼ਾਇਸ਼ ਦਾ ਘਿਰਾਉ ਕਰਨ ਗਏ ਸਨ..... ਜਿਥੇ ਕਿ ਪੁਲਿਸ ਨੇ ਉਨ੍ਹਾਂ ਤੇ ਲਾਠੀ ਚਾਰਜ ਅਤੇ ਪਾਣੀ ਦੀਆਂ ਬੁਸ਼ਾੜਾ ਕਰਨ ਮਗਰੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ.... ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਤੇ ਬੋਲਦਿਆਂ ਬੈਂਸ ਨੇ ਕਿਹਾ ਕਿ ਇਹ ਤਾਂ ਅਜੇ ਮੋਦੀ ਸਰਕਾਰ ਦਾ ਟਰੇਲਰ ਏ ਆਉਣ ਵਾਲੇ ਸਮੇਂ ਚ ਕੇਂਦਰ ਸਰਕਾਰ ਮਹਿੰਗਾਈ ਨਾਲ ਆਮ ਜਨਤਾ ਦਾ ਲੱਕ ਤੋੜ ਦੇਵੇਗੀ.... ਆਪਣੀ ਵਿਰੋਧੀ ਪਾਰਟੀ ਕਾਂਗਰਸ ਤੇ ਸਿਆਸੀ ਵਾਰ ਕਰਦਿਆਂ ਬੈਂਸ ਨੇ ਕਿਹਾ ਕਿ ਕਾਂਗਰਸ ਖਤਮ ਹੋਣ ਦੇ ਕਿਨਾਰੇ ਤੇ ਪਹੁੰਚ ਗਈ ਏ.... ਅਤੇ ਕਾਂਗਰਸ ਦੇ ਸੀਨੀਅਰ ਆਗੂ ਲੋਕ ਇਨਸਾਫ਼ ਪਾਰਟੀ ਚ ਸ਼ਾਮਲ ਹੋ ਰਹੇ ਨੇ....

Hot News

Contact Us

Copyright ©2019. Website Powered By NetMatic Technologies All Rights Reserved.