Follow us on

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਨੂੰ ਢਾਹ ਲਾਉਣ ਵਾਲੀਆਂ ਕੰਪਨੀਆਂ ਖਿਲਾਫ਼ ਅਪਣਾਇਆ ਸਖਤ ਰੁਖ

ਆਨਲਾਈਨ ਕੰਪਨੀਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਵੇਚੇ ਜਾਣ ਦੇ ਮਾਮਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਗੰਭੀਰਤਾ ਨਾਲ ਲਿਆ ਏ.... ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਤੁਰੰਤ ਕੰਪਨੀਆਂ ਖਿਲਾਫ ਕਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਨੇ.... ਦਮਦਮਾ ਸਾਹਿਬ ਵਿਖੇ ਮੀਡਿਆ ਨਾਲ ਗੱਲਬਾਤ ਕਰਦਿਆਂ ਸਿੰਘ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਨਲਾਈਨ ਕੰਪਨੀਆਂ ਸਿੱਖ ਕੌਮ ਨੂੰ ਨਿਸ਼ਾਨਾ ਬਣ ਰਹੀਆਂ ਨੇ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀਆਂ ਨੇ... ਉਨ੍ਹਾਂ ਕਿਹਾ ਹੁਣ ਇਨ੍ਹਾਂ ਕੰਪਨੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਮਾਮਲਾ ਸਾਹਮਣੇ ਆਇਆ ਏ... ਕੰਪਨੀਆਂ ਵੱਲੋਂ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਬਣ ਕੇ ਵੇਚਣਾ ਸਿੱਖ ਸਿਧਾਤਾਂ ਦੇ ਵਿਰੁਧ ਏ.... ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਜਾਰੀ ਕੀਤੀ ਗਈ ਏ ਕਿ ਆਨਲਾਈਨ ਕੰਪਨੀਆਂ ਖਿਲ਼ਾਫ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕਿਸੇ ਦੀ ਹਰ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਹੋਵੇ....

 

Hot News

Contact Us

Copyright ©2019. Website Powered By NetMatic Technologies All Rights Reserved.