Follow us on

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅਕਾਲੀ ਭਾਜਪਾ ਦੇ ਹਰਿਆਣਾ ਗੱਠਜੋੜ ਤੇ ਦਿੱਤਾ ਵੱਡਾ ਬਿਆਨ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਏ ਕਿ ਭਾਜਪਾ ਦਾ ਕਦੇ ਵੀ ਹਰਿਆਣਾ ਵਿਚ ਅਕਾਲੀ ਦਲ ਨਾਲ ਗੱਠਜੋੜ ਨਹੀਂ ਹੋਇਆ..... ਇਸ ਲਈ ਗੱਠਜੋੜ ਤੋੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ...ਵੱਖ-ਵੱਖ ਬੈਂਕਾਂ ਵੱਲੋਂ ਜਲੰਧਰ ਚ ਲਗਾਏ ਗਏ ਲੋਨ ਮੇਲੇ ਵਿੱਚ ਸ਼ਾਮਲ ਹੋਣ ਪਹੁੰਚੇ ਸੋਮ ਪ੍ਰਕਾਸ਼ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਅਕਾਲੀ ਦਲ ਨਾਲ ਸਪੱਸ਼ਟ ਗਠਜੋੜ ਏ.....ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਵ ਦੇ ਸਬੰਧ ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵਲੋਂ ਵੱਖ ਵੱਖ ਸੱਦਾ ਦੇਣ ਤੇ ਉਨ੍ਹਾਂ ਕਿਹਾ ਕਿ ਇਹ ਇੱਕ ਸਾਂਝਾ ਸਮਾਗਮ ਏ ਇਸ ਲਈ ਕੋਈ ਵੀ ਸੱਦਾ ਦੇ ਸਕਦਾ ਏ....ਇਸ ਮੌਕੇ ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਹੋਰ ਵੀ ਕਈ ਮੁੱਦਿਆਂ ਤੇ ਸਵਾਲਾਂ ਦੇ ਜਵਾਬ ਦਿੱਤੇ..

Hot News

Contact Us

Copyright ©2019. Website Powered By NetMatic Technologies All Rights Reserved.