Follow us on

ਮੁੱਲਾਂਪੁਰ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਮੋਹੀ ਨੇ ਭਰਿਆ ਆਪਣਾ ਨਾਮਜ਼ਦਗੀ ਪੱਤਰ

ਮੁੱਲਾਂਪੁਰ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਮੋਹੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ.... ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸਰਬਜੀਤ ਕੌਰ ਮਨੂਕੇ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ... ਇਸ ਦੌਰਾਨ ਜਦੋਂ ਸਰਬਜੀਤ ਕੌਰ ਮਾਣੂਕੇ ਨੂੰ ਐੱਚ. ਐੱਸ. ਫੂਲਕਾ ਦੇ ਅਸਤੀਫ਼ੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫੂਲਕਾ ਦੇ ਅਸਤੀਫੇ ਦਾ ਸਿੱਖ ਕੌਮ ਨੂੰ ਕਾਫੀ ਫਾਇਦਾ ਹੋਇਆ ਏ ਕਿਉਂਕਿ ਫੂਲਕਾ ਨੇ 1984 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਏ.... ਜ਼ਿਕਯੋਗ ਏ ਕਿ ਜ਼ਿਮਨੀ ਚੋਣ ਮੁੱਲਾਂਪੁਰ ਦਾਖਾ ਲਈ ਨਾਮਜ਼ਦਗੀਆਂ ਦਾ ਸਿਲਸਿਲਾ ਜਾਰੀ ਏ ਅਕਾਲੀ ਦਲ ਦੇ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਏ ਜਦਕਿ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਵੱਲੋਂ ਅਜੇ ਨਾਮਜ਼ਦਗੀ ਦਾਖ਼ਲ ਕਰਨੀ ਏ....

Hot News

Contact Us

Copyright ©2019. Website Powered By NetMatic Technologies All Rights Reserved.