Follow us on

ਆਪ ਵਿਧਾਇਕ ਅਮਨ ਅਰੋੜਾ ਨੇ ਇੱਕ ਵਾਰ ਮੁੜ ਬਰਗਾੜੀ ਅਤੇ ਬਹਿਬਲ ਕਲਾਂ ਜਾਂਚ 'ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਤੇ ਬਰਗਾੜੀ ਅਤੇ ਬਹਿਬਲ ਕਲਾਂ ਜਾਂਚ ਨੂੰ ਪ੍ਰਭਾਵਿਤ ਕਰਕੇ ਦੋਸ਼ੀ ਅਫਸਰਾਂ ਨੂੰ ਬਚਾਉਣ ਦੇ ਗੰਭੀਰ ਦੋਸ਼ ਲਾਏ ਨੇ... ਚੰਡੀਗੜ੍ਹ ਵਿਖੇ ਮੀਡਿਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਜਿਥੇ ਅਕਾਲੀ ਦਲ ਨੂੰ ਇਹ ਜਵਾਬ ਦੇਣਾ ਚਾਹੀਦਾ ਏ ਕਿ ਆਪਣੇ-ਆਪ ਨੂੰ ਪੰਥ ਦਾ ਪਹਿਰੇਦਾਰ ਅਖਵਾਉਣ ਵਾਲੀ ਅਕਾਲੀ ਦਲ ਦੇ ਰਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਉਂ ਹੋਈ..... ਉਥੇ ਹੀ ਅਕਾਲੀ ਦਲ ਵੱਲੋਂ ਦੋਸ਼ੀ ਅਫਸਰਾਂ ਨੂੰ ਬਚਾਉਣਾ ਚਿੰਤਾ ਦਾ ਵਿਸ਼ਾ ਏ.... ਅਰੋੜਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਕੇਸਾਂ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਗੋਲੀ ਕਾਂਡ ਨਾਲ ਜੋੜ ਕੇ ਲੋਕਾਂ ਨੂੰ ਭੰਬਲਭੂਸੇ 'ਚ ਪਾਉਣਾ ਚਾਹੁੰਦੇ ਨੇ.... ਜਦਕਿ ਜਾਂਚ ਪੱਖੋਂ ਇਹ ਦੋਵੇਂ ਕੇਸ ਬਿਲਕੁੱਲ ਵੱਖ ਨੇ.....

Hot News

Contact Us

Copyright ©2019. Website Powered By NetMatic Technologies All Rights Reserved.