Follow us on

ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਅਤੇ ਕਾਂਗਰਸ 'ਚ ਛਾਇਆ ਸੀ ਮਾਤਮ- ਅਮਿਤ ਸ਼ਾਹ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ ਅਤੇ ਸਹਿਯੋਗੀ ਦਲਾਂ ਨੂੰ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੇ ਦਲ ਕਰਾਰ ਦਿਤਾ ਏ....  ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਪਾਕਿਸਤਾਨ ਵਲੋਂ ਆਉਣ ਵਾਲੀ ਹਰ ਗੋਲੀ ਦਾ ਜਵਾਬ ਗੋਲੇ ਨਾਲ ਦੇਵੇਗੀ..... ਪਾਕਿਸਤਾਨ ਨੂੰ ਇੱਟ ਦਾ ਜਵਾਬ ਪੱਥਰ ਨਾਲ ਦੇਣ ਦੀ ਸਮਰੱਥਾ ਸਿਰਫ਼ ਮੋਦੀ ਸਰਕਾਰ 'ਚ ਹੀ ਏ... ਅਮਿਤ ਸ਼ਾਹ ਚੰਡੀਗੜ੍ਹ 'ਚ ਵਰਕਰਾਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਜਦੋਂ ਭਾਰਤ ਨੇ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦਿੱਤਾ ਤਾਂ ਪੂਰੇ ਦੇਸ਼ ਨੇ ਜਸ਼ਨ ਮਨਾਇਆ ਅਤੇ ਦੇਸ਼ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਪਰ ਪਾਕਿਸਤਾਨ ਅਤੇ ਕਾਂਗਰਸ ਹੈੱਡਕੁਆਰਟਰ 'ਚ ਮਾਤਮ ਛਾਇਆ ਰਿਹਾ.... ਉਨ੍ਹਾ ਕਿਹਾ ਕਿ ਯੂ. ਪੀ. ਏ. ਸਰਕਾਰ ਦੇ ਕਾਰਜਕਾਲ ਦੌਰਾਨ 10 ਸਾਲ ਤਕ ਪਾਕਿਸਤਾਨ ਨੇ ਭਾਰਤ ਨੂੰ ਅਪਮਾਨਿਤ ਕੀਤਾ ਤਾਂ ਕਿਸੇ ਨੇ ਵੀ ਉਸਦਾ ਜਵਾਬ ਨਹੀਂ ਦਿੱਤਾ.....

Hot News

Contact Us

Copyright ©2019. Website Powered By NetMatic Technologies All Rights Reserved.