Follow us on

ਪੰਜਾਬ ਸਰਕਾਰ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ SGPC ਪ੍ਰਧਾਨ ਸਮੇਤ ਹੋਰ ਮੈਂਬਰਾਂ ਨੇ ਆਪਣੇ ਆਪਣੇ ਵਿਚਾਰ ਕੀਤੇ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ 'ਚ ਅੱਜ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਹੋਈ..... ਇਸ ਇਕੱਤਰਤਾ 'ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ , ਮੈਂਬਰ ਜਥੇਦਾਰ ਤੋਤਾ ਸਿੰਘ , ਬੀਬੀ ਜਗੀਰ ਕੌਰ ਅਤੇ ਹਰੀਆਂ ਵੇਲਾਂ ਵਾਲੇ ਮਹਾਂਪੁਰਸ਼ਾਂ ਵਲੋਂ ਬਾਬਾ ਨੌਰੰਗ ਸਿੰਘ ਸ਼ਾਮਲ ਹੋਏ.... ਇਸ ਇਕੱਤਰਤਾ ਉਪਰੰਤ ਪੱਤਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ ਜਤਾਈ ਕਿ 12 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਇੱਕ ਹੀ ਮੰਚ 'ਤੇ ਸਾਂਝੇ ਤੌਰ ਤੇ ਮਨਾਇਆ ਜਾਵੇਗਾ..... ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚਾਹੁੰਦੇ ਨੇ ਕਿ ਪ੍ਰਕਾਸ਼ ਪੁਰਬ ਸਬੰਧੀ ਸਾਂਝਾ ਸਮਾਗਮ ਕਰਵਾਇਆ ਜਾਵੇ.... ਐੱਸ.ਜੀ.ਪੀ. ਸੀ  ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਉਂਦੇ ਦਿਨਾਂ 'ਚ ਤਾਲਮੇਲ ਕਮੇਟੀ ਦੀ ਇੱਕ ਹੋਰ ਬੈਠਕ ਹੋਵੇਗੀ.....

Hot News

Contact Us

Copyright ©2019. Website Powered By NetMatic Technologies All Rights Reserved.