Follow us on

ਪਾਕਿਸਤਾਨੀ ਫੌਜ ਦੇ ਐਲਓਸੀ ਵੱਲ ਵਧਣ ਤੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਦਿੱਤਾ ਵੱਡਾ ਬਿਆਨ

ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਦੇ ਫੈਸਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ 'ਚ ਤਣਾਅ ਬਣਿਆ ਹੋਇਆ ਏ.... ਇਸ ਦਾ ਅਸਰ ਕੰਟਰੋਲ ਰੇਖਾ 'ਤੇ ਵੀ ਦੇਖਣ ਨੂੰ ਮਿਲ ਰਿਹਾ ਏ... ਸੂਤਰਾ ਅਨੁਸਾਰ ਪਾਕਿਸਤਾਨੀ ਫੌਜ ਐੱਲ. ਓ. ਸੀ. ਵੱਲ ਵਧ ਰਹੀ ਏ..... ਜਿਸ ਨੂੰ ਦੇਖਦਿਆਂ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਭਾਰਤ  ਕੰਟਰੋਲ ਰੇਖਾ 'ਤੇ ਪਾਕਿਸਤਾਨ ਦੀ ਹਰ ਹਰਕਤ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ.... ਉਨ੍ਹਾ ਕਿਹਾ ਕਿ ਭਾਰਤ ਹਰ ਕਿਸੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਅਤੇ ਅਲਰਟ ਏ.... ਜੰਮੂ-ਕਸ਼ਮੀਰ ਦੇ ਹਾਲਾਤ 'ਤੇ ਬਿਪਿਨ ਰਾਵਨ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨਾਲ ਸਾਡੇ ਰਿਸ਼ਤੇ ਪਹਿਲਾਂ ਵਾਂਗ ਨੇ.... ਜ਼ਿਕਰਯੋਗ ਏ ਕਿ ਧਾਰਾ-370 ਹਟਾਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦੇ ਹਲਾਤਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਏ... 

Hot News

Contact Us

Copyright ©2019. Website Powered By NetMatic Technologies All Rights Reserved.