Follow us on

ਪੂਰੀ ਸ਼ਰਧਾ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਅੱਜ ਬਟਾਲਾ ਦੇ ਗੁਰਦੁਆਰਾ ਕੰਧ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ.... ਦੇਸ਼ ਵਿਦੇਸ਼ ਵਿੱਚੋ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਗੁਰੂ ਚਰਨਾਂ ਵਿੱਚ ਨਤਮਸਤਕ ਹੋਈਆਂ.... ਇਸ ਮੌਕੇ ਸੰਗਤਾਂ ਨੇ ਗੁਰੂ ਨਾਨਕ ਸਾਹਿਬ ਦੇ ਸਮੇਂ ਦੀ ਪੁਰਾਤਨ ਕੰਧ ਤੇ ਗੁਰਦੁਅਰਾ ਡੇਰਾ ਸਾਹਿਬ ਵਿਖੇ ਪੁਰਾਤਨ ਥੜ੍ਹੇ ਦੇ ਦਰਸ਼ਨ ਕੀਤੇ.... ਇਸ ਖ਼ਾਸ ਮੌਕੇ ਤੇ ਬੀਤੇ ਦਿਨ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਕੰਧ ਸਾਹਿਬ ਤਕ ਬਰਾਤ ਰੂਪ ਨਗਰ ਕੀਰਤਨ ਸਜਾਇਆ ਗਿਆ.... ਅੱਜ ਸਵੇਰੇ ਗੁਰਦੁਆਰਾ ਕੰਧ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ..... ਇਸ ਮੌਕੇ ਤੇ ਮਿਠਾਈਆਂ ਦੇ ਲੰਗਰ ਲਗਾਏ ਗਏ.....

Hot News

Contact Us

Copyright ©2019. Website Powered By NetMatic Technologies All Rights Reserved.