Follow us on

ਹਰਸਿਮਰਤ ਕੌਰ ਦੇ ਹੱਕ ਚ ਪ੍ਰਚਾਰ ਲਈ ਜੁੜੇ ਬਿਕਰਮ ਮਜੀਠਿਆ

ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰਣ ਲਈ ਅੱਜ ਉਨ੍ਹਾ ਦੇ ਭਰਾ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਵਿਸ਼ੇਸ਼ ਤੌਰ ਤੇ ਬਠਿੰਡਾ ਦੇ ਦੇਹਾਤੀ ਇਲਾਕਿਆ ਵਿੱਚ ਪੁੱਜੇ.... ਇਸ ਮੌਕੇ  ਵੱਖ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠਿਆ ਨੇ ਅਕਾਲੀ ਦਲ ਵੱਲੋਂ ਕਰਵਾਏ ਗਏ ਵਿਕਾਸ ਕੰਮਾਂ ਨੂੰ ਮੁੱਖ ਰੱਖ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾ ਨੂੰ ਮੁੜ ਅਕਾਲੀ ਦਲ ਨੂੰ ਵੋਟ ਦੇਣ ਦੀ ਅਪੀਲ ਕੀਤੀ.... ਮੀਡਿਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਨੇ 2 ਸਾਲ ਵਿੱਚ ਕੁੱਝ ਨਹੀਂ ਕੀਤਾ ਜਦਕਿ ਅਕਾਲੀ ਬੀਜੇਪੀ ਸਰਕਾਰ ਦੇ ਸਮੇਂ ਸੂਬੇ ਦਾ ਪੂਰਾ ਵਿਕਾਸ ਕਰਵਾਇਆ ਗਿਆ ਸੀ.... ਉਨ੍ਹਾ ਕਿਹਾ ਕਿ ਬਠਿੰਡਾ ਦੇ ਲੋਕ ਜੇਕਰ ਆਪਣੇ ਇਲਾਕੇ ਦਾ ਵਿਕਾਸ ਅਤੇ ਤਰੱਕੀ ਚਾਹੁੰਦੇ ਨੇ ਤਾਂ ਉਹ ਹਰਸਿਮਰਤ ਕੌਰ ਬਾਦਲ ਨੂੰ ਵੋਟਾਂ ਪਾ ਕੇ ਜਿੱਤ ਹਾਸਲ ਕਰਵਾਉਣ ...

Hot News

Contact Us

Copyright ©2019. Website Powered By NetMatic Technologies All Rights Reserved.