Follow us on

ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਵਿਸੇਸ਼ ਸਮਾਗਮ

ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ  ਦੇ ਕੇ ਸਨਮਾਨਿਤ ਕੀਤਾ....ਸਮਾਗਮ ਵਿੱਚ ਖਿਡਾਰੀਆਂ ਨੂੰ ਐਵਾਰਡ ਦੇਣ ਮਗਰੋਂ ਮੁੱਖ ਮੰਤਰੀ ਨੇ ਪੀਜੀਆਈ ਵਿੱਚ ਜ਼ੇਰੇ ਇਲਾਜ਼ ਸਾਬਕਾ ਖਿਡਾਰੀ ਬਲਬੀਰ ਸਿੰਘ ਸੀਨੀਅਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ...ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹਾਕੀ ਦੇ ਦਿੱਗਜ ਅਤੇ 3 ਵਾਰ ਓਲੰਪਿਕਸ ਦੇ ਗੋਲਡ ਮੈਡਲ ਜੇਤੂ ਬਲਬੀਰ ਸਿੰਘ ਨੂੰ ਭਾਰਤ ਰਤਨ ਐਵਾਰਡ ਦੇਣ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਿਸ਼ ਕਰਨਗੇ....101 ਖਿਡਾਰੀਆਂ 'ਚ 18 ਖਿਡਾਰੀ ਅਜਿਹੇ ਸ਼ਾਮਲ ਨੇ...ਜਿਨ੍ਹਾਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਂ ਵਿਸ਼ਵ ਪੱਧਰ 'ਤੇ ਚਮਕਾਇਆ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਣ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ ਸੀ....

Hot News

Contact Us

Copyright ©2019. Website Powered By NetMatic Technologies All Rights Reserved.