Follow us on

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਫਤਿਹਵੀਰ ਦੀ ਮੌਤ 'ਤੇ ਦੁੱਖ ਕੀਤਾ ਜ਼ਾਹਿਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪਹਿਲਾ ਟਵੀਟ ਕਰਦਿਆਂ ਇਸ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਏ... ਉਨ੍ਹਾਂ ਕਿਹਾ ਕਿ ਫਤਿਹਵੀਰ ਦੀ ਮੌਤ ਬਹੁਤ ਹੀ ਦੁਖਦਾਈ ਏ ਅਤੇ ਪਰਮਾਤਮਾ ਉਸ ਦੇ ਪਰਿਵਾਰ ਨੂੰ ਹੌਂਸਲਾ ਰੱਖਣ ਦਾ ਬਲ ਬਖਸ਼ੇ... ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਸੂਬੇ 'ਚ ਖੁੱਲ੍ਹੇ ਬੋਰਵੈੱਲਾਂ ਦੀ ਰਿਪੋਰਟ ਮੰਗੀ ਏ ਤਾਂ ਜੋ ਅਜਿਹੇ ਦਰਦਨਾਕ ਹਾਦਸੇ ਦੁਬਾਰਾ ਨਾ ਵਾਪਰਨ ਅਤੇ ਇਨ੍ਹਾਂ ਤੋਂ ਬਚਾਅ ਕੀਤਾ ਜਾ ਸਕੇ... ਫਤਿਹਵੀਰ ਦੀ ਮੌਤ ਤੋਂ ਬਾਅਦ ਕੈਪਟਨ ਸਰਕਾਰ ਖਿਲਾਫ ਪੂਰੇ ਪੰਜਾਬ 'ਚ ਰੋਸ ਏ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਨੇ.... ਓਧਰ ਪੀ. ਜੀ. ਆਈ. 'ਚ ਪੰਜ ਡਾਕਟਰਾਂ ਦੇ ਪੈਨਲ ਵਲੋਂ ਫਤਿਹਵੀਰ ਦਾ ਪੋਸਟਮਾਰਟਮ ਕਰਕੇ ਮ੍ਰਿਤਕ ਦੇਹ ਉਸਦੇ ਪਿੰਡ ਭਗਵਾਨਪੁਰਾ ਲਈ ਰਵਾਨਾ ਕਰ ਦਿੱਤੀ ਗਈ ਏ ਜਿਥੇ ਉਸਨੂੰ ਭਿਜੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ..... ਦੂਜੇ ਪਾਸੇ ਵੱਡੀ ਗਿਣਤੀ ਵਿਚ ਲੋਕ ਪਿੰਡ ਭਗਵਾਨਪੁਰਾ ਪਹੁੰਚ ਰਹੇ ਨੇ ਅਤੇ ਫਤਿਹ ਦੀ ਮੌਤ ਤੋਂ ਬਾਅਦ ਸਰਕਾਰ ਖਿਲਾਫ ਲਗਾਤਾਰ ਪ੍ਰਦਰਸ਼ਨ ਵੀ ਹੋ ਰਹੇ ਨੇ... ਇਸ ਦਰਮਿਆਨ ਫਤਿਹ ਦੇ ਪਰਿਵਾਰ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਏ... ਪਰਿਵਾਰ ਦਾ ਕਹਿਣਾ ਏ ਕਿ ਸਰਕਾਰ ਅਤੇ ਪ੍ਰਸ਼ਾਸਨ ਨੇ ਫਤਿਹਵੀਰ ਨੂੰ ਬਚਾਉਣ ਲਈ ਪੂਰੀ ਵਾਹ ਲਗਾਈ ਪਰ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਿਆ, ਇਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਨੇ ਕਿ ਪ੍ਰਦਰਸ਼ਨ ਕਰਕੇ ਆਮ ਲੋਕਾਂ  ਨੂੰ ਤੰਗ ਪਰੇਸ਼ਾਨ ਨਾ ਕੀਤਾ ਜਾਵੇ....

Hot News

Contact Us

Copyright ©2019. Website Powered By NetMatic Technologies All Rights Reserved.