Follow us on

ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਤੋਂ ਐਲਾਨੇ ਉਮੀਦਵਾਰ

 ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਬਣਾਏ ਗਏ ਹਨ ਜਦਕਿ ਲੋਕ ਸਭਾ ਹਲਕਾ ਬਠਿੰਡਾ ਸੀਟ ਤੋਂ ਅਮਰਿੰਦਰ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸਾਰੇ 13 ਉਮੀਦਵਾਰਾਂ ਦਾ ਐਲਾਨ ਮੁਕੰਮਲ ਹੋ ਗਿਆ ਹੈ।

ਦੱਸ ਦੇਈਏ ਪਿਛਲੀਆਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜੀ ਸੀ ਪਰ ਸੁਖਬੀਰ ਬਾਦਲ ਤੋਂ ਨਾਰਾਜ਼ਗੀ ਦੇ ਚੱਲਦਿਆਂ ਉਨ੍ਹਾਂ ਅਕਾਲੀ ਦਲ ਛੱਡ ਕਾਂਗਰਸ ਦਾ ਪੱਲਾ ਫੜ ਲਿਆ ਸੀ। ਫਿਲਹਾਲ ਅਕਾਲੀ ਦਲ ਨੇ ਹਾਲੇ ਫਿਰੋਜ਼ਪੁਰ ਤੋਂ ਕੋਈ ਉਮੀਦਵਾਰ ਨਹੀਂ ਐਲਾਨਿਆ।

 

Hot News

Contact Us

Copyright ©2019. Website Powered By NetMatic Technologies All Rights Reserved.