Follow us on

ਧਾਰਮਿਕ ਐਨੀਮੇਸ਼ਨ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਹੋਣ ਜਾ ਰਹੀ ਹੈ 5 ਜੂਨ ਨੂੰ ਰਿਲੀਜ਼......

ਸਿੱਖ ਇਤਿਹਾਸ ਨਾਲ ਸਬੰਧਤ ਕੁਝ ਹੀ ਫਿਲਮਾਂ ਹਨ, ਜਿਨ੍ਹਾਂ 'ਚ ਗੁਰੂਆਂ ਦੀ ਸ਼ਹਾਦਤ ਤੇ ਉਨ੍ਹਾਂ ਦੇ ਜੀਵਨ ਦਾ ਜ਼ਿਕਰ ਹੁੰਦਾ ਹੈ। ਸਿੱਖ ਇਤਿਹਾਸ ਦੀ ਇਕ ਹੋਰ ਧਾਰਮਿਕ ਐਨੀਮੇਸ਼ਨ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਆਉਂਦੀ 5 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਪੋਸਟਰ ਰਿਲੀਜ਼ ਹੋ ਗਿਆ ਹੈ।ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਸਿੱਖ ਧਰਮ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਵਲੋਂ ਧਾਰੀਆਂ ਦੋ ਤਲਵਾਰਾਂ 'ਤੇ ਆਧਾਰਿਤ ਹੈ। ਸਿੱਖ ਇਤਿਹਾਸ 'ਚ ਮੀਰੀ-ਪੀਰੀ ਤਲਵਾਰਾਂ ਦੀ ਬਹੁਤ ਮਹਾਨਤਾ ਹੈ।

ਦਰਅਸਲ ਇਸ ਫਿਲਮ ਨੂੰ ਬਣਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਇਸ ਫਿਲਮ ਰਾਹੀਂ ਜਿਥੇ ਦਰਸ਼ਕ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਜੀ ਬਾਰੇ ਜਾਣਨਗੇ, ਉਥੇ ਉਨ੍ਹਾਂ ਨੂੰ ਇਹ ਵੀ ਪਤਾ ਲੱਗੇਗਾ ਕਿ ਗੁਰੂ ਮਹਾਰਾਜ ਜੀ ਨੇ ਇਹ ਤਲਵਾਰਾਂ ਕਿਉਂ ਧਾਰਨ ਕੀਤੀਆਂ।ਛਟਮਪੀਰ ਪ੍ਰੋਡਕਸ਼ਨ ਵਲੋਂ ਬਣਾਈ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਨੂੰ ਵਿਨੋਦ ਲਾਂਜੇਵਰ ਨੇ ਡਾਇਰੈਕਟ ਕੀਤਾ ਹੈ। ਮੇਜਰ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ ਤੇ ਨਵਦੀਪ ਕੌਰ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ।

Hot News

Contact Us

Copyright ©2019. Website Powered By NetMatic Technologies All Rights Reserved.