Follow us on

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜਸਥਾਨ ਤੋਂ ਰਾਜ ਸਭਾ ਜ਼ਿਮਨੀ ਚੋਣ ਲਈ ਭਰਿਆ ਨਾਮਜ਼ਦਗੀ ਪੱਤਰ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਜ਼ਿਮਨੀ ਚੋਣ ਲਈ  ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ..... ਇਸ ਮੌਕੇ 'ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਪ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਸਿੱਖਿਆ ਰਾਜ ਮੰਤਰੀ ਗੋਵਿੰਦ ਸਿੰਘ ਸਮੇਤ ਹੋਰ ਕਈ ਮੰਤਰੀ ਮੌਜੂਦ ਰਹੇ.... ਜਿਕਰਯੋਗ ਏ ਕਿ ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਦਾ ਕਾਰਜਕਾਲ ਬੀਤੀ 14 ਜੂਨ ਨੂੰ ਖਤਮ ਹੋ ਗਿਆ ਸੀ... ਕਾਂਗਰਸ ਨੇ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਲਈ ਆਪਣਾ ਉਮੀਦਵਾਰ ਬਣਾਇਆ ਏ.... ਉਹ ਸਾਲ 1991 ਤੋਂ ਹੁਣ ਤਕ 5 ਵਾਰ ਰਾਜ ਸਭਾ ਲਈ ਚੁਣੇ ਜਾ ਚੁੱਕੇ ਨੇ.... ਰਾਜਸਥਾਨ ਵਿਚ ਭਾਜਪਾ ਦੇ ਮਦਨਲਾਲ ਸੈਨੀ ਦੇ ਦਿਹਾਂਤ ਤੋਂ ਬਾਅਦ ਰਾਜ ਸਭਾ ਸੀਟ ਖਾਲੀ ਹੋਈ ਸੀ... ਇਸ ਤੋਂ ਬਾਅਦ ਇਸ 'ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਏ....

Hot News

Contact Us

Copyright ©2019. Website Powered By NetMatic Technologies All Rights Reserved.