Follow us on

IG ਕੁੰਵਰ ਵਿਜੇ ਪ੍ਰਤਾਪ ਸਬੰਧੀ ਚੋਣ ਕਮੀਸ਼ਨ ਵਲੋਂ ਭੇਜੇ ਗਏ ਨੋਟਿਸ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ

ਲੋਕ ਸਭਾ ਚੋਣਾਂ ਦੌਰਾਨ ਤਬਾਦਲੇ ਦੇ ਬਾਵਜੂਦ IG ਕੁੰਵਰ ਵਿਜੇ ਪ੍ਰਤਾਪ ਦੇ ਸਿੱਟ ਦੀ ਜਾਂਚ 'ਚ ਸ਼ਾਮਲ ਰਹਿਣ ਤੋਂ ਬਾਅਦ ਚੋਣ ਕਮੀਸ਼ਨ ਵਲੋਂ ਭੇਜੇ ਗਏ ਨੋਟਿਸ ਦਾ ਪੰਜਾਬ ਸਰਕਾਰ ਨੇ ਜਵਾਬ ਦੇ ਦਿੱਤਾ ਏ... ਪੰਜਾਬ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਪੂਰੀ ਪਾਲਣਾ ਕੀਤੀ ਗਈ ਏ ਅਤੇ ਚੋਣ ਜ਼ਾਬਤੇ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੀਡੀਆ ਵਿਚ ਨਾ ਤਾਂ ਕੋਈ ਬਿਆਨ ਦਿੱਤਾ ਅਤੇ ਨਾ ਹੀ ਕੋਈ ਅਜਿਹੀ ਕਾਰਵਾਈ ਕੀਤੀ ਜਿਸ ਨਾਲ ਚੋਣ ਜ਼ਾਬਤੇ ਜਾਂ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ  ਹੋਈ ਹੋਵੇ.... ਜਿਕਰਯੋਗ ਏ ਕਿ ਅਕਾਲੀ ਦਲ ਦੀ ਸ਼ਿਕਾਇਤ 'ਤੇ 7 ਜੂਨ ਨੂੰ ਚੋਣ ਕਮੀਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਸੀ.... ਇਸ ਨੋਟਿਸ ਵਿਚ ਪੁੱਛਿਆ ਗਿਆ ਸੀ ਕਿ ਤਬਾਦਲੇ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਨੇ ਸਿੱਟ ਦਾ ਹਿੱਸਾ ਬਣ ਕੇ ਕੰਮ ਕਿਵੇਂ ਕੀਤਾ... ਦਰਅਸਲ ਅਕਾਲੀ ਦਲ ਵਲੋਂ ਬੀਤੇ ਦਿਨੀਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਨਾ ਸਿਰਫ ਸਿੱਟ ਦੀਆਂ ਮੀਟਿੰਗ ਵਿਚ ਸ਼ਾਮਲ ਹੁੰਦੇ ਰਹੇ ਸਗੋਂ ਉਹ ਜਾਂਚ ਦਾ ਹਿੱਸਾ ਵੀ ਬਣਦੇ ਰਹੇ ਨੇ... .

Hot News

Contact Us

Copyright ©2019. Website Powered By NetMatic Technologies All Rights Reserved.