Follow us on

ਫਤਿਹਵੀਰ ਦੀ ਮੌਤ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਬੋਰਵੈੱਲ 'ਚ ਡਿੱਗਿਆ ਮਾਸੂਮ ਫਤਿਹਵੀਰ ਸਿੰਘ ਆਖਿਰ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ... ਅੱਜ 6 ਦਿਨ ਬਾਅਦ ਸਵੇਰੇ ਜਦੋਂ ਸਾਢੇ 5 ਵਜੇ ਦੇ ਕਰੀਬ ਫਤਿਹਵੀਰ ਨੂੰ ਬੋਰਵੈੱਲ 'ਚੋਂ ਕੱਢਿਆ ਗਿਆ ਤਾਂ ਬਹੁਤ ਦੇਰ ਹੋ ਚੁੱਕੀ ਸੀ.... ਫਤਿਹਵੀਰ ਦੀ ਮੌਤ ਤੋਂ ਬਾਅਦ ਹੁਣ ਸਾਰੀਆਂ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਜਾ ਰਹੇ ਨੇ... ਫਤਿਹ ਦੀ ਮੌਤ ਤੋਂ ਬਾਅਦ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲਿਆ.... ਜਲੰਧਰ ਦੇ ਆਦਮਪੁਰ ਤੋਂ ਅਕਾਲੀ ਦਲ ਵਿਧਾਇਕ ਪਵਨ ਟੀਨੂੰ ਨੇ ਜਿੱਥੇ ਫਤਿਹਵੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਹੀ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ 'ਤੇ 5 ਦਿਨਾਂ ਤੱਕ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਪ੍ਰਸ਼ਾਸਨ ਦਾ ਮਿਸ਼ਨ ਵੀ ਫੇਲ ਰਿਹਾ.... ਉਨ੍ਹਾਂ ਕਿਹਾ ਕਿ ਅਤਿ ਘਟੀਆ ਦਰਜੇ ਦੇ ਤਰੀਕੇ ਵਰਤਣ ਕਾਰਨ ਫਤਿਹ ਦੀ ਮੌਤ ਹੋਈ ਏ.... ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇਸ ਘਟਨਾ 'ਤੇ ਬਿਲਕੁਲ ਵੀ ਤਵਜੋ ਨਹੀਂ ਦਿੱਤੀ ਗਈ.... ਉਨ੍ਹਾਂ ਮੰਗ ਕੀਤੀ ਜਿਹੜੇ ਵੀ ਪ੍ਰਸ਼ਾਸਨਿਕ ਅਧਿਕਾਰੀ ਇਸ ਲਈ  ਜ਼ਿੰਮੇਵਾਰ ਨੇ, ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਏ....

Hot News

Contact Us

Copyright ©2019. Website Powered By NetMatic Technologies All Rights Reserved.