Follow us on

ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਵੱਖ-ਵੱਖ ਸੂਬਿਆਂ ਦੇ ਜਲ ਸਰੋਤ ਮੰਤਰੀਆਂ ਨਾਲ ਕੀਤੀ ਮੀਟਿੰਗ

ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਏ ਕਿ ਕੇਂਦਰ ਸਰਕਾਰ ਪਾਣੀ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਾਉਣ ਦੀ ਯੋਜਨਾ 'ਤੇ ਕੰਮ ਕਰ ਰਹੀ ਏ.....ਵੱਖ ਵੱਖ ਸੂਬਿਆਂ ਦੇ ਜਲ ਸਰੋਤ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਨੇ ਅਗਲੇ 5 ਸਾਲਾ 'ਚ ਹਰ ਘਰ 'ਚ ਪੀਣ ਲਈ ਸਾਫ ਪਾਣੀ ਪਹੁੰਚਾਉਣ ਦਾ ਟੀਚਾ ਮਿਥਿਆ ਏ...ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਦੇਸ਼ ਦੇ 18 ਫੀਸਦੀ ਘਰਾਂ ਤਕ ਹੀ ਸਾਫ ਪਾਣੀ ਉਪਲੱਬਧ ਏ.... ਅਤੇ 2024 ਤਕ ਹਰ ਘਰ ਨੂੰ ਸਾਫ ਪਾਣੀ ਉਪਲੱਬਧ ਕਰਾਉਣ ਦੀ ਯੋਜਨਾ ਏ.... ਉਨ੍ਹਾਂ ਕਿਹਾ ਕਿ ਕੁਝ ਸੂਬਿਆਂ ਨੇ ਲੋਕਾਂ ਨੂੰ ਸਾਫ ਪਾਣੀ ਉਪਲੱਬਧ ਕਰਾਉਣ 'ਤੇ ਕੰਮ ਕੀਤਾ ਏ..... ਜਿਥੇ  99 ਫੀਸਦੀ ਘਰਾਂ ਵਿਚ ਸਾਫ਼ ਪਾਣੀ ਪਹੁੰਚ ਰਿਹਾ ਏ....ਪਰ ਉੱਤਰ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਝਾਰਖੰਡ ਵਰਗੇ ਸੂਬਿਆਂ 'ਚ ਸਿਰਫ 5 ਫੀਸਦੀ ਘਰਾਂ ਤਕ ਹੀ ਸਾਫ ਪਾਣੀ ਪਹੁੰਚ ਰਿਹਾ ਏ.....ਅਤੇ ਇਸ ਚੁਣੌਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਸੰਬੰਧਤ ਸੂਬਿਆਂ ਨਾਲ ਮਿਲ ਕੇ ਕੰਮ ਕਰੇਗੀ....

Hot News

Contact Us

Copyright ©2019. Website Powered By NetMatic Technologies All Rights Reserved.