Follow us on

ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਬਟਾਲਾ 'ਚ ਫੈਕਟਰੀ ਧਮਾਕੇ ਵਾਲੀ ਥਾਂ ਦਾ ਲਿਆ ਜਾਇਜ਼ਾ

ਬੀਤੀ ਸ਼ਾਮ ਗੁਰਦਾਸਪੁਰ ਦੇ ਬਟਾਲਾ ‘ਚ ਇੱਕ ਪਟਾਖਾ ਫੈਕਟਰੀ ‘ਚ ਹੋਏ ਜ਼ਬਰਦਸਤ ਧਮਾਕੇ ਚ ਹੁਣ ਤੱਕ 23 ਲੋਕ ਮੌਤ ਦੇ ਮੂੰਹ ਚ ਜਾ ਚੁੱਕੇ ਨੇ ...ਜਦ ਕਿ ਜ਼ਖਮੀਆਂ ਦਾ ਵੱਖ ਵੱਖ ਹਸਪਤਾਲਾਂ ਚ ਇਲਾਜ਼ ਚੱਲ ਰਿਹਾ ਏ.....ਜਿਨ੍ਹਾਂ ਚੋ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਏ.....ਜ਼ਖਮੀਆਂ ਦਾ ਹਾਲ ਚਲ ਜਾਨਣ ਲਈ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ  ਸਿਵਲ ਹਸਪਤਾਲ ਪਹੁੰਚੇ.... ਇਸ ਦੌਰਾਨ ਉਨ੍ਹਾਂ ਪੀੜਤਾਂ ਨਾਲ ਮੁਲਾਕਤ ਕਰਕੇ ਉਨਾਹਨ ਨੂੰ ਹੌਂਸਲਾਂ ਦਿੱਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ....ਮੀਡੀਆ ਨਾਲ ਗੱਲ ਕਰਦਿਆਂ ਤ੍ਰਿਪਤ ਰਜਿੰਦਰ ਬਾਜਵਾ ਨੇ ਹਾਦਸੇ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਜ਼ਿਲਾ ਮਜਿਸਟਰੇਟ ਨੂੰ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਨੇ....ਅਤੇ ਸਰਕਾਰ ਵਲੋਂ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ......ਇਸ ਉਪਰੰਤ ਕੈਬਨਿਟ ਮੰਤਰੀ ਹਾਦਸੇ ਵਾਲੀ ਥਾਂ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ.....

Hot News

Contact Us

Copyright ©2019. Website Powered By NetMatic Technologies All Rights Reserved.