Follow us on

ਸਿਮਰਜੀਤ ਬੈਂਸ ਮਗਰੋਂ ਆਮ ਆਦਮੀ ਪਾਰਟੀ ਨੇ ਵੀ ਨਵਜੋਤ ਸਿੱਧੂ ਨੂੰ ਦਿੱਤਾ ਵੱਡਾ ਆਫਰ

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਕੈਬਨਟ ਮੰਤਰੀ ਨਵਜੋਤ ਸਿੱਧੂ ਨੂੰ ਪੀ. ਡੀ. ਏ. 'ਚ ਆਉਣ ਦਾ ਸੱਦਾ ਦੇਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵਲੋਂ ਵੀ  ਨਵਜੋਤ ਸਿੱਧੂ ਨੂੰ ਵੱਡਾ ਆਫਰ ਦਿੱਤਾ ਗਿਆ ਏ.... ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸਿੱਧੂ ਨੂੰ ਪਾਰਟੀ 'ਚ ਬਿਨਾਂ ਸ਼ਰਤ ਆਉਣ ਦਾ ਸੱਦਾ ਦਿੱਤਾ ਏ... ਮਿਲੀ ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ 'ਚ ਵਧੀਆ ਪ੍ਰਦਰਸ਼ਨ ਨਾ ਕਰਨ ਨੂੰ ਲੈ ਕੇ ਪਾਰਟੀ ਵਲੋਂ ਲੁਧਿਆਣਾ ਦੇ ਸਰਕਟ ਹਾਊਸ 'ਚ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ, ਜਿਸ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੋਂ ਇਲਾਵਾ ਕਈ ਵਾਲੰਟੀਅਰ ਅਤੇ ਲੀਡਰਸ਼ਿਪ ਮੌਜੂਦ ਰਹੀ.... ਇਸ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਹਰਪਾਲ ਚੀਮਾ ਨੇ ਜਿੱਥੇ ਕਈ ਸਵਾਲ ਖੜ੍ਹੇ ਕੀਤੇ, ਉੱਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਵੀ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ.... ਹਰਪਾਲ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਨੇ ਅਤੇ ਸਿੱਧੂ ਜਦੋਂ ਚਾਹੁਣ ਪਾਰਟੀ 'ਚ ਸ਼ਾਮਲ ਹੋ ਸਕਦੇ ਨੇ....

Hot News

Contact Us

Copyright ©2019. Website Powered By NetMatic Technologies All Rights Reserved.