Follow us on

ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਸੁਣਵਾਈ ਦੌਰਾਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਐਸਆਈਟੀ ਤੋਂ ਕੇਸ ਡਾਇਰੀ ਪੇਸ਼ ਕਰਨ ਦੀ ਕੀਤੀ ਮੰਗ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਅਹਿਮ ਸੁਣਵਾਈ ਅੱਜ ਫ਼ਰੀਦਕੋਟ ਅਦਾਲਤ ਵਿੱਚ ਹੋਈ... ਇਸ ਦੌਰਾਨ ਗੋਲ਼ੀਕਾਂਡ ਵਿੱਚ ਨਾਮਜ਼ਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ ਰਾਹੀਂ ਐਸਆਈਟੀ ਤੋਂ ਕੇਸ ਡਾਇਰੀ ਪੇਸ਼ ਕਰਨ ਦੀ ਮੰਗ ਕਰ ਦਿੱਤੀ.... ਅਦਾਲਤ ਨੇ ਪੰਜਾਬ ਸਰਕਾਰ ਤੋਂ ਇਸ ਸਬੰਧੀ ਜਵਾਬ ਮੰਗਿਆਂ ਏ ਤੇ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਤੈਅ ਕਰ ਦਿੱਤੀ ਏ.... ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ SIT ਵੱਲੋਂ ਨਾਮਜ਼ਦ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ, ਕੋਟਕਪੂਰਾ ਦੇ DSP ਬਲਜੀਤ ਸਿੰਘ ਸਿੱਧੂ, SHO ਗੁਰਦੀਪ ਸਿੰਘ, SP ਪਰਮਜੀਤ ਸਿੰਘ ਪੰਨੂੰ ਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅੱਜ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਹੋਏ ਸਨ, ਜਦਕਿ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਬੀਮਾਰ ਹੋਣ ਕਾਰਨ ਪੇਸ਼ ਨਹੀਂ ਹੋਏ... ਇਸ ਪੂਰੇ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਜੁਲਾਈ ਨੂੰ ਹੋਵੇਗੀ....

Hot News

Contact Us

Copyright ©2019. Website Powered By NetMatic Technologies All Rights Reserved.