Follow us on

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਡੇਰਾ ਬਾਬਾ ਨਾਨਕ ਪਹੁੰਚਣ ਤੇ ਹੋਇਆ ਨਿੱਘਾ ਸੁਆਗਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੰਮ੍ਰਿਤਸਰ ਮਗਰੋਂ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਪਹੁੰਚਿਆ....ਸੰਗਤਾਂ ਦੇ ਅਥਾ ਪਿਆਰ ਸਦਕਾ ਨਗਰ ਕੀਰਤਨ ਨਿਰਧਾਰਤ ਸਮੇਂ ਤੋਂ ਕਾਫ਼ੀ ਲੇਟ ਪਹੁੰਚਿਆ....ਡੇਰਾ ਬਾਬਾ ਨਾਨਕ ਪਹੁੰਚਣ ਤੇ ਨਗਰ ਕੀਰਤਨ ਦਾ ਸੰਗਤ ਨੇ ਨਿੱਘਾ ਸੁਆਗਤ ਕੀਤਾ.... ਡੇਰਾ ਬਾਬਾ ਨਾਨਕ ਸਥਿਤ ਸ੍ਰੀ ਦਰਬਾਰ ਸਾਹਿਬ ਥੋੜਾ ਸਮਾਂ ਰੁਕਣ ਮਗਰੋਂ ਪੰਜਾਬ ਪੁਲਿਸ ਵਲੋਂ ਸਲਾਮੀ ਦੇਣ ਤੋਂ ਬਾਅਦ ਇਹ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ...ਇਸ ਮੌਕੇ ਵੱਖ-ਵੱਖ ਧਰਾਮਿਕ ਆਗੂਆਂ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਚ ਭਾਰੀ ਉਤਸ਼ਾਹ ਸੀ...ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਸਿੱਖ ਸੰਗਤ ਨੂੰ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਸੀ...ਅਤੇ ਅਖੀਰ ਲੰਮੀਆਂ ਅਰਦਾਸਾਂ ਮਗਰੋਂ ਵਾਹਿਗੁਰੂ ਨੇ ਸੰਗਤ ਦੀ ਅਰਦਾਸ ਸੁਣੀ ਏ...

Hot News

Contact Us

Copyright ©2019. Website Powered By NetMatic Technologies All Rights Reserved.