Follow us on

ਰਾਸ਼ਟਰਪਤੀ ਨੇ ਜੰਮੂ-ਕਸ਼ਮੀਰ 'ਚ ਧਾਰਾ-370, 35ਏ ਕੀਤੀ ਖਤਮ

ਅੱਜ ਜੰਮੂ-ਕਸ਼ਮੀਰ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਰਾਜ ਮੁੜਗਠਨ ਬਿੱਲ 2019 ਪੇਸ਼ ਕੀਤਾ...ਜਿਵੇਂ ਹੀ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ....ਅਮਿਤ ਸ਼ਾਹ ਨੇ ਆਪਣੇ ਬਿਆਨ 'ਚ ਕਿਹਾ ਕਿ ਜੰਮੂ-ਕਸ਼ਮੀਰ ਰਾਜ ਮੁੜਗਠਨ ਬਿੱਲ 'ਚ ਧਾਰਾ-370, 35ਏ ਹਟਾਉਣ ਦੀ ਸਿਫਾਰਿਸ਼ ਏ.....ਸ਼ਾਹ ਦੇ ਇਸ ਬਿਆਨ 'ਤੇ ਸੰਸਦ 'ਚ ਜ਼ੋਰਦਾਰ ਹੰਗਾਮਾ ਹੋਇਆ...ਰਾਜ ਸਭਾ ਦੀ ਹੰਗਾਮੇਦਾਰ ਕਾਰਵਾਈ ਮਗਰੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ... ਰਾਸ਼ਟਰਪਤੀ ਦੇ ਇਸ ਬਿੱਲ ਨੂੰ ਮਨਜੂਰੀ ਦੇਣ ਨਾਲ ਹੁਣ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਖਤਮ ਹੋ ਗਿਆ ਏ... ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਦਾ ਕਾਰਜਕਾਲ 6 ਦੀ ਥਾਂ 5 ਸਾਲ ਦਾ ਹੋਵੇਗਾ , ਜੰਮੂ-ਕਸ਼ਮੀਰ 'ਚ ਹੁਣ ਵੱਖਰਾ ਝੰਡਾ ਨਹੀਂ ਹੋਵੇਗਾ , ਇੱਥੇ ਆਰ.ਟੀ.ਆਈ ਅਤੇ ਸੀ. ਏ. ਜੀ ਵਰਗੇ ਕਾਨੂੰਨ ਲਾਗੂ ਹੋਣਗੇ ,  ਹੁਣ ਦੇਸ਼ ਦਾ ਕੋਈ ਵੀ ਨਾਗਰਿਕ ਜੰਮੂ-ਕਸ਼ਮੀਰ 'ਚ ਜ਼ਮੀਨ ਖਰੀਦ ਸਕੇਗਾ , ਜੰਮੂ-ਕਸ਼ਮੀਰ ਵਿਚ ਧਾਰਾ-370 ਦਾ ਸਿਰਫ ਇਕ ਹਿੱਸਾ ਰਹੇਗਾ , ਜੰਮੂ-ਕਸ਼ਮੀਰ 'ਚ ਦੋਹਰੀ ਨਾਗਰਿਕਤਾ ਨੂੰ ਖਤਮ ਕਰ ਦਿਤਾ ਗਿਆ ਏ... ਲੱਦਾਖ ਨੂੰ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨ ਕੀਤਾ ਗਿਆ ਏ... ਰਾਸ਼ਟਰੀ ਝੰਡੇ ਦਾ ਅਪਮਾਨ ਅਪਰਾਧ ਮੰਨਿਆ ਜਾਵੇਗਾ...ਕੁੱਲ ਮਿਲਾ ਕੇ ਧਾਰਾ-370 ਦੇ ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਮਿਲੇ ਵਿਸ਼ੇਸ਼ ਅਧਿਕਾਰ ਪੂਰੀ ਤਰ੍ਹਾਂ ਖਤਮ ਹੋ ਗਏ ਨੇ....ਉਧਰ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਟਵੀਟ ਕਰਦਿਆਂ ਲਿਖਿਆ ਏ ਕਿ ਧਾਰਾ 370 ਰੱਦ ਕਰਨ ਦਾ ਭਾਰਤ ਸਰਕਾਰ ਦਾ ਇਹ ਫੈਸਲਾ ਇੱਕ ਪਾਸੜ ,ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਿਕ ਏ....

Hot News

Contact Us

Copyright ©2019. Website Powered By NetMatic Technologies All Rights Reserved.