Follow us on

ਪਾਰਲੀਮੈਂਟ 'ਚ ਭਾਸ਼ਣ ਦੌਰਾਨ ਪੰਜਾਬੀ ਰੰਗ 'ਚ ਰੰਗੇ ਨਜ਼ਰ ਆਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪਾਰਲੀਮੈਂਟ ਚ ਪੰਜਾਬੀ ਰੰਗ ਵਿੱਚ ਰੰਗੇ ਨਜ਼ਰ ਆਏ.... ਉਨ੍ਹਾਂ ਨੇ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਹੱਕਾਂ ਦੀ ਜੰਮ ਕੇ ਪੈਰਵਾਈ ਕੀਤੀ..... ਬਾਦਲ ਨੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਮੁਦ੍ਸਾ ਚੁੱਕਦਿਆਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਵਾਅਦਾ ਅਜੇ ਤੱਕ  ਅਧੂਰਾ ਪਿਆ ਏ.... ਚੰਡੀਗੜ੍ਹ ਵੱਲੋਂ ਜੁਟਾਏ ਜਾਂਦੇ ਮਾਲੀਏ ਤੇ ਬਾਕੀ ਸ੍ਰੋਤਾਂ ਤੋਂ ਵੀ ਪੰਜਾਬ ਨੂੰ ਵਾਂਝਾ ਰੱਖਿਆ ਗਿਆ ਏ.... ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਪੰਜਾਬ ਦੇ ਪਾਣੀਆਂ ਦਾ ਇਸਤੇਮਾਲ ਕਰਨ ਲਈ ਰਾਇਲਟੀ ਦੇਣੀ ਚਾਹੀਦੀ ਏ....ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਹੁਣ ਤਕ ਪੰਜਾਬ ਦੇਸ਼ ਦਾ ਢਿੱਡ ਭਰਦਾ ਆ ਰਿਹਾ ਏ.... ਖੇਤੀ ਪ੍ਰਧਾਨ ਹੋਣ ਕਰਕੇ ਸੂਬੇ ਅੰਦਰ ਪਾਣੀ ਦਾ ਸੰਕਟ ਪੈਦਾ ਹੋ ਗਿਆ ਏ.... ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਨਹਿਰੀ ਸਿਸਟਮ ਨੂੰ ਆਧੁਨਿਕ ਬਣਾਉਣ, ਜ਼ਮੀਨੀ ਪਾਣੀ ਨੂੰ ਸੁਰਜੀਤ ਕਰਨ, ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਬਚਾਉਣ ਲਈ ਦੂਜੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਵਾਸਤੇ ਵਿਸ਼ੇਸ਼ ਫੰਡ ਜਾਰੀ ਕੀਤੇ ਜਾਣ....

Hot News

Contact Us

Copyright ©2019. Website Powered By NetMatic Technologies All Rights Reserved.