Follow us on

ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਸ਼੍ਰੋਮਣੀ ਕਮੇਟੀ ਦੀ ਚੁੱਪ ਤੇ ਚੁੱਕੇ ਸਵਾਲ

1984 'ਚ ਭਾਰਤੀ ਫੌਜ ਵਲੋਂ ਸਾਕਾ ਨੀਲਾ ਤਾਰਾ ਦੌਰਾਨ ਆਪਣੇ ਕਬਜ਼ੇ 'ਚ ਲਏ ਗਏ ਸਿੱਖ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਦੀ ਵਾਪਸੀ ਨੂੰ ਲੈ ਕੇ ਸਾਹਮਣੇ ਆ ਰਹੇ ਨਿੱਤ ਨਵੇਂ ਖੁਲਾਸਿਆਂ ਕਾਰਣ ਸਿੱਖ ਸਿਆਸਤ 'ਚ ਉਬਾਲ ਆ ਗਿਆ ਏ.....ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਫੌਜ ਵਲੋਂ ਉਸ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ, ਕੇਂਦਰੀ ਸਿੱਖ ਅਜਾਇਬ ਘਰ, ਤੋਸ਼ਾਖਾਨਾ, ਸ਼੍ਰੋਮਣੀ ਕਮੇਟੀ ਦਫਤਰ ਤੇ ਗੁਰੂ ਰਾਮਦਾਸ ਲਾਇਬ੍ਰੇਰੀ ਤੋਂ ਜ਼ਬਤ ਕੀਤੇ ਸਾਮਾਨ ਦੀ ਵਾਪਸੀ 'ਤੇ, ਸ਼੍ਰੋਮਣੀ ਕਮੇਟੀ ਦੀ ਸ਼ੱਕੀ ਚੁੱਪ ਤੇ ਸਵਾਲ ਚੁੱਕੇ ਨੇ....ਜੀ.ਕੇ. ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਨੂੰ ਗੁੰਮਰਾਹ ਕਰ ਰਹੀ ਏ.... ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ 'ਤੇ ਤੁਰੰਤ ਵ੍ਹਾਈਟ ਪੱਤਰ ਜਾਰੀ ਕਰਨਾ ਚਾਹੀਦਾ ਏ....ਉਨ੍ਹਾਂ ਕਿਹਾ ਕਿ ਹੁਣ ਤੱਕ ਤਾਂ ਸ਼੍ਰੋਮਣੀ ਅਕਾਲੀ ਦਲ 'ਤੇ ਪੰਥ ਦਾ ਸੌਦਾ ਕਰਨ ਦਾ ਦੋਸ਼ ਲੱਗਦਾ ਸੀ.... ਪਰ ਹੁਣ ਤਾਂ ਗ੍ਰੰਥ ਨੂੰ ਹੀ ਵੇਚਣ ਦੀ ਸੱਚਾਈ ਸਾਹਮਣੇ ਆ ਗਈ ਏ..... ਕਮੇਟੀ ਦੇ ਨੁਮਾਇੰਦਿਆਂ ਵਲੋਂ ਇਕ ਹਸਤਲਿਖਤ ਸਰੂਪ 12 ਕਰੋੜ 'ਚ ਵੇਚਣ ਦੇ ਮੀਡੀਆ ਵਲੋਂ ਕੀਤੇ ਗਏ ਦਾਅਵੇ ਦੇ ਬਾਅਦ ਜੀ. ਕੇ. ਨੇ ਕਿਹਾ ਕਿ ਹੁਣ ਸੱਚ ਸਾਹਮਣੇ ਆਉਣਾ ਚਾਹੀਦਾ ਏ.....

Hot News

Contact Us

Copyright ©2019. Website Powered By NetMatic Technologies All Rights Reserved.