Follow us on

ਮਨਜਿੰਦਰ ਸਿੰਘ ਸਿਰਸਾ ਅਨੁਸਾਰ 1984 ਸਿੱਖ ਕਤਲੇਆਮ ਮਾਮਲੇ ਚ ਮਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵੀ ਜਾਣਗੇ ਜੇਲ

ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਏ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਵਾਂਗ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵੀ ਜੇਲ ਜ਼ਰੂਰ ਜਾਣਗੇ... ਸਿਰਸਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਐੱਸ.ਆਈ.ਟੀ. ਨੂੰ ਕਿਹਾ ਏ ਕਿ ਕਮਲਨਾਥ ਵਿਰੁੱਧ 1984 ਦੰਗਿਆਂ ਦੇ ਬੰਦ ਮਾਮਲਿਆਂ ਦੀ ਮੁੜ ਜਾਂਚ ਕਰੇ.... ਸਿਰਸਾ ਨੇ ਕਿਹਾ ਕਿ ਗਾਂਧੀ ਪਰਿਵਾਰ ਕਾਰਨ ਕਮਲਨਾਥ ਨੂੰ ਵੀ ਜੈੱਡ ਪਲੱਸ ਸੁਰੱਖਿਆ ਮਿਲੀ ਹੋਈ ਏ.... ਉਨ੍ਹਾਂ ਕਿਹਾ ਜਾਂਚ ਮਗਰੋਂ ਸਾਬਤ ਹੋ ਜਾਵੇਗਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਕਮਲਨਾਥ ਸ਼ਾਮਲ ਸਨ... ਜ਼ਿਕਰਯੋਗ ਏ ਕਿ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕਈ ਨੇਤਾਵਾਂ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ 1984 'ਚ ਹੋਏ ਸਿੱਖ ਵਿਰੋਧੀ ਦੰਗਿਆਂ ਲਈ ਕਮਲਨਾਥ ਸਮੇਤ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ.... ਉੱਥੇ ਹੀ ਕਾਂਗਰਸ ਦੇ ਸੀਨੀਅਰ ਨੇਤਾ ਸੈਮ ਪਿਤ੍ਰੋਦਾ ਦਾ ਸਿੱਖ ਵਿਰੋਧੀ ਦੰਗਿਆਂ ਬਾਰੇ'ਹੋਇਆ ਤਾਂ ਹੋਇਆ' ਵਾਲਾ ਬਿਆਨ ਕਾਂਗਰਸ ਪਾਰਟੀ ਲਈ ਮੁਸੀਬਤ ਬਣ ਗਿਆ ਸੀ... ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਲੈ ਕੇ ਕਾਂਗਰਸ ਦੀ ਜੰਮ ਕੇ ਆਲੋਚਨਾ ਕੀਤੀ ਸੀ...

Hot News

Contact Us

Copyright ©2019. Website Powered By NetMatic Technologies All Rights Reserved.