Follow us on

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ 'ਚ ਬਿਜਲੀ ਦਰਾਂ, ਨਸ਼ੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਮੋਗਾ ਵਿਚ ਦਿੱਤਾ ਧਰਨਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 'ਚ ਵਧ ਰਹੇ ਬਿਜਲੀ ਦੇ ਰੇਟ, ਨਸ਼ੇ ਅਤੇ ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਅੱਜ ਮੋਗਾ ਵਿਚ ਧਰਨਾ ਦਿੱਤਾ ਗਿਆ..... ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਇਆ ਗਿਆ.... ਧਰਨੇ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਪੰਜਾਬ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ, ਕਈ ਮੁੱਖ ਮੰਤਰੀ ਆਏ ਪਰ ਸਭ ਤੋਂ ਨਿਕੰਮਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਬਣਿਆ ਏ.... ਉਨ੍ਹਾਂ  ਕਿਹਾ ਕਿ ਜਿਨ੍ਹਾਂ-ਜਿਨ੍ਹਾਂ ਅਫਸਰਾਂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਝੂਠੇ ਪਰਚੇ ਦਰਜ ਕੀਤੇ ਨੇ  ਉਨ੍ਹਾਂ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਉਨ੍ਹਾਂ 'ਤੇ ਹੀ ਕਾਰਵਾਈ ਕੀਤੀ ਜਾਵੇਗੀ.... ਉਨ੍ਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਲਾਂ ਤੋਂ ਡਰਨ ਵਾਲੀ ਪਾਰਟੀ ਨਹੀਂ ਏ..... ਇਸ ਮੌਕੇ ਉਨ੍ਹਾ ਹੋਰ ਵੀ ਕਈ ਮੁੱਦਿਆਂ ਤੇ ਆਪਣੇ ਵਿਚਾਰ ਰੱਖੇ..... 

Hot News

Contact Us

Copyright ©2019. Website Powered By NetMatic Technologies All Rights Reserved.