Follow us on

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਾਸ਼ਟਰੀ ਨਗਰ ਕੀਰਤਨ ਪੁਜਿਆ ਭਾਰਤ

 

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਾਸ਼ਟਰੀ ਨਗਰ ਕੀਰਤਨ ਅਰਦਾਸ ਮਗਰੋਂ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ.....ਉਧਰ ਨਗਰ ਕੀਰਤਨ ਦੇ ਸੁਆਗਤ ਲਈ ਅਟਾਰੀ ਸਰਹੱਦ ਵੀ ਖਾਲਸਾਈ ਰੰਗ 'ਚ ਰੰਗੀ ਨਜ਼ਰ ਆਈ...ਇਹ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪੜਾਅ ਕਰਨ ਮਗਰੋਂ ਕੱਲ ਆਪਣੇ ਅਗਲੇ ਪੜਾਅ ਲਈ ਚਾਲੇ ਪਾਵੇਗਾ.....ਨਗਰ ਕੀਰਤਨ ਦੇ ਸੁਆਗਤ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਅਟਾਰੀ-ਵਾਹਗਾ ਬਾਰਡਰ 'ਤੇ ਪਹੁੰਚੀਆਂ ਹੋਇਆ ਸਨ....ਨਗਰ ਕੀਰਤਨ ਦੇ ਆਰੰਭ ਹੋਣ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ.....ਇਸ ਦੇ ਨਾਲ ਹੀ ਪਾਕਿਸਤਾਨ ਗਏ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਭਾਈ ਮਰਦਾਨਾ ਜੀ ਦੀ ਵੰਸ਼ ਚੋ ਭਾਈ ਸਰਫ਼ਰਾਜ਼ ਨੂੰ SGPC ਵਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਰੁਪਏ ਦਿੱਤੀ ਗਈ....ਇਸ ਦੇ ਇਲਾਵਾ ਭਾਈ ਸਰਫ਼ਰਾਜ਼ ਦੀ ਮਾਤਾ ਦੇ ਇਲਾਜ਼ ਲਈ ਵੀ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ....

Hot News

Contact Us

Copyright ©2019. Website Powered By NetMatic Technologies All Rights Reserved.