Follow us on

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਟਾਲਾ ਪਟਾਕਾ ਫੈਕਟਰੀ ਧਮਾਕੇ ਦੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ

ਬੀਤੇ ਦਿਨੀਂ ਬਟਾਲਾ ਸਥਿਤ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ ....ਜਦਕਿ 4 ਦਰਜਨ ਦੇ ਨੇੜੇ ਲੋਕ ਜ਼ਖਮੀ ਹੋ ਗਏ ਸਨ... ਜ਼ਖਮੀਆਂ ਦਾ ਹਾਲ ਜਾਨਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਹਸਪਤਾਲ ਪਹੁੰਚੇ...ਅਤੇ  ਘਟਨਾ ਥਾਂ ਦਾ ਦੌਰਾ ਵੀ ਕੀਤਾ....ਇਸ ਮੌਕੇ ਮੀਡਿਆ ਨਾਲ ਗਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਗਈ ਏ....ਜਿਹੜੀ ਇਸ ਮਾਮਲੇ ਦੀ ਤਹਿ ਤੱਕ ਜਾਵੇਗੀ....ਉਨ੍ਹਾਂ ਆਖਿਆ ਕਿ ਜਾਂਚ ਕਮੇਟੀ ਜਾਂਚ ਕਰਕੇ ਦੱਸੇਗੀ ਕਿ ਇਹ ਫੈਕਟਰੀ ਕਿਵੇਂ ਅਤੇ ਕਦੋਂ ਅਤੇ ਕਿਸ ਦੇ ਹੁਕਮਾਂ 'ਤੇ ਚੱਲ ਰਹੀ ਸੀ....ਜਿਹੜਾ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ....ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਦਸੇ ਦੇ ਸਾਰੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ....

Hot News

Contact Us

Copyright ©2019. Website Powered By NetMatic Technologies All Rights Reserved.