Follow us on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ 'ਚ 150 ਕਿਲੋਮੀਟਰ ਦੀ ਪੈਦਲ ਯਾਤਰਾ ਕੱਢਣ ਦਾ ਦਿੱਤਾ ਆਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਸੰਸਦ ਮੈਂਬਰਾਂ ਨੂੰ ਆਉਣ ਵਾਲੀ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਤੋਂ 31 ਅਕਤੂਬਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੌਰਾਨ ਆਪਣੇ ਆਪਣੇ ਸੰਸਦੀ ਖੇਤਰਾਂ 'ਚ 150 ਕਿਲੋਮੀਟਰ ਦੀ ਪੈਦਲ ਯਾਤਰਾ ਕੱਢਣ ਲਈ ਕਿਹਾ ਏ.... ਇਸ ਸਬੰਧੀ ਮੀਡਿਆ ਨੂੰ ਜਾਣਕਾਰੀ ਦਿੰਦਿਆਂ ਸੰਸਦੀ ਮਾਮਲਿਆ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਲੋਕ-ਸਭਾ ਦੇ ਨਾਲ-ਨਾਲ ਰਾਜ ਸਭਾ ਮੈਂਬਰਾਂ ਨੂੰ ਵੀ ਇਸ ਪ੍ਰੋਗਰਾਮ 'ਚ ਹਿੱਸਾ ਲੈਣ ਨੂੰ ਕਿਹਾ ਏ.... ਜੋਸ਼ੀ ਨੇ ਦੱਸਿਆ ਕਿ ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਪਿੰਡਾਂ ਦਾ ਵਿਕਾਸ ਅਤੇ ਜ਼ੀਰੋ ਬਜਟ ਖੇਤੀ ਨੂੰ ਉਤਸ਼ਾਹਿਤ ਕਰਦੇ ਹੋਏ ਪਿੰਡਾਂ ਨੂੰ ਆਤਮ ਨਿਰਭਰ ਬਣਾਉਣਾ ਏ.... ਜੋਸ਼ੀ ਅਨੁਸਾਰ ਪ੍ਰਧਾਨ ਮੰਤਰੀ ਨੇ ਆਪਣੇ ਸੰਕਲਪ ਪੱਤਰ 'ਚ ਕਿਹਾ ਸੀ ਕਿ ਦੇਸ਼ ਭਰ ਦੇ ਪਿੰਡਾਂ ਦਾ ਵਿਕਾਸ ਭਵਿੱਖ ਦੇ ਬਾਰੇ 'ਚ ਸਾਡੇ ਦ੍ਰਿਸ਼ਟੀਕੋਣ ਨੂੰ ਸਪੱਸ਼ਟ ਕਰਦਾ ਏ... ਹੁਣ ਸਾਨੂੰ ਇਸ ਦਿਸ਼ਾ 'ਚ ਅੱਗੇ ਵੱਧਣਾ ਏ....

Hot News

Contact Us

Copyright ©2019. Website Powered By NetMatic Technologies All Rights Reserved.