Follow us on

ਬਟਾਲਾ ਪਟਾਕਾ ਫੈਕਟਰੀ ਘਟਨਾ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਡੂੰਘਾ ਦੁੱਖ ਕੀਤਾ ਪ੍ਰਗਟ

ਬਟਾਲਾ 'ਚ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਨਾਲ ਵਾਪਰੇ ਹਾਦਸੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਏ...ਉਨ੍ਹਾਂ ਇੱਕ ਟਵੀਟ ਕਰਦਿਆਂ ਲਿਖਿਆ ਏ ਕਿ ਬਟਾਲਾ 'ਚ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਕਾਰਨ ਵਾਪਰੇ ਹਾਦਸੇ ਤੇ ਕੇ ਮੈਂ ਕਾਫੀ ਦੁਖੀ ਹਾਂ... ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਾਂ ਪ੍ਰਤੀ ਮੈਂ ਹਮਦਰਦੀ ਜ਼ਾਹਿਰ ਕਰਦਾ ਹਾਂ ਅਤੇ ਇਸ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ....ਇਸ ਦੇ ਇਲਾਵਾ ਉੱਪ ਰਾਸਟਰਪਤੀ ਵੈਨਕਾਈਆ ਨਾਇਡੂ , ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਵੀ ਟਵੀਟ ਕਰਦਿਆਂ ਇਸ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਏ ਅਤੇ ਇਸ ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਏ..ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਦੀ ਗੰਭਿਰਤਾਂ ਨਾਲ ਜਾਂਚ ਹੋਣੀ ਚਾਹੀਦੀ ਏ...ਤਾਂ ਜੋ ਆਉਣ ਵਾਲੇ ਸਮੇਂ ਚ ਅਜਿਹੀ ਦਰਦਨਾਕ ਘਟਨਾ ਨਾ ਵਾਪਰ ਸਕੇ...

Hot News

Contact Us

Copyright ©2019. Website Powered By NetMatic Technologies All Rights Reserved.