Follow us on

ਪੰਜਾਬ 'ਆਪ' ਐਮ.ਐਲ.ਏ ਕਾਂਗਰਸ 'ਚ ਹੋਏ ਸ਼ਾਮਲ....

ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਚ ਸ਼ਾਮਲ ਹੋਣ ਨਾਲ ਬਠਿੰਡਾ ਲੋਕ ਸਭਾ ਹਲਕੇ ਵਿਚ ਕਾਂਗਰਸ ਨੂੰ ਵੱਡਾ ਹੁੰਗਾਰਾ ਮਿਲਿਆ ਏ.
 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ,

ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ, ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਲੋਕ ਸਭਾ ਚੋਣਾਂ ਦੌਰਾਨ ਮਾਨਸ਼ਾਹੀਆ ਵੱਲੋਂ ਕਾਂਗਰਸ 'ਚ ਸ਼ਾਮਲ ਹੋਣ ਨਾਲ ਹੁਣ ਹੋਣ ਵਾਲੀ ਵਿਧਾਨ ਸਭਾ ਚੋਣ ਜਾਂ ਜ਼ਿਮਨੀ ਚੋਣ ਲਈ ਕਾਂਗਰਸ ਤੋਂ ਟਿਕਟ ਵੀ ਤਕਰੀਬਨ ਪੱਕੀ ਹੋ ਗਈ ਹੈ।

ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ। ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ 'ਆਪ' ਨੂੰ ਅਲਵਿਦਾ ਕਹਿ ਚੁੱਕੇ ਹਨ। ਅਜਿਹੇ ਵਿੱਚ ਪਾਰਟੀ ਦੇ ਸਿਤਾਰੇ ਖਾਸੇ ਗਰਦਿਸ਼ ਵਿੱਚ ਹੋ ਗਏ ਹਨ।

Hot News

Contact Us

Copyright ©2019. Website Powered By NetMatic Technologies All Rights Reserved.