Follow us on

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਰਮਿਆਨ ਹੋਈ ਬੈਠਕ

ਸਤਲੁਜ ਯਮੁਨਾ ਲਿੰਕ ਨਹਿਰ ਅਤੇ ਨਸ਼ਿਆਂ ਸਮੇਤ ਪੰਜਾਬ ਅਤੇ ਹਰਿਆਣਾ ਦਰਮਿਆਨ ਜਾਰੀ ਵਿਵਾਦਾਂ 'ਤੇ ਦੋਵੇਂ ਸੂਬਿਆਂ ਦੇ ਮੁਖ ਮੰਤਰੀਆਂ ਨੇ ਮੁਲਾਕਾਤ ਕੀਤੀ..... ਨਸ਼ਿਆਂ ਦੇ ਮਾਮਲੇ 'ਤੇ ਉੱਤਰ ਭਾਰਤੀ ਸੂਬੇ 25 ਜੁਲਾਈ ਨੂੰ ਮਿਲਣਗੇ ਅਤੇ ਸੰਯੁਕਤ ਨੀਤੀ ਤਿਆਰ ਕਰਨਗੇ....ਅਤੇ ਇਸ ਬੈਠਕ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ.... ਪਿਛਲੇ ਸਾਲ ਅਪਰੈਲ ਵਿੱਚ ਅਜਿਹੀ ਪਹਿਲੀ ਬੈਠਕ ਹੋਈ ਸੀ...... ਜਿਸ ਵਿੱਚ ਸਾਰੇ ਸੂਬਿਆਂ ਨੇ ਪੰਚਕੂਲਾ ਵਿੱਚ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ ਵੀ ਕੀਤਾ ਸੀ....ਨਸ਼ਿਆਂ ਦੇ ਖ਼ਾਤਮੇ ਲਈ ਦੂਜੀ ਮੀਟਿੰਗ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ-ਨਾਲ ਜੰਮੂ ਕਸ਼ਮੀਰ ਦੇ ਰਾਜਪਾਲ , ਦਿੱਲੀ ਦੇ ਲੈਫਟੀਨੈਂਟ ਗਵਰਨਰ ਅਤੇ ਚੰਡੀਗੜ੍ਹ ਪ੍ਰਸ਼ਾਸਕ ਦੇ ਮੀਟਿੰਗ 'ਚ ਸ਼ਾਮਲ ਹੋਣ ਦੀ ਉਮੀਦ ਏ....ਕੈਪਟਨ ਅਮਰਿੰਦਰ ਸਿੰਘ ਨੇ  ਖੱਟਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਏ.....ਇਸ ਅਮੁਕੇ ਉਨ੍ਹਾਂ ਨਸ਼ਿਆਂ ਵਿਰੁੱਧ ਆਪਣੀ ਸਰਕਾਰ ਦੀ ਜ਼ੀਰੋ ਟੌਲਰੈਂਸ ਨੀਤੀ ਨੂੰ ਵੀ ਦੁਹਰਾਇਆ......

Hot News

Contact Us

Copyright ©2019. Website Powered By NetMatic Technologies All Rights Reserved.