Follow us on

ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ਤੇ ਸਮਾਰਟ ਸਿਟੀਜ਼ ਦੇ 1500 ਕਰੋੜ ਰੁਪਏ ਗਾਇਬ ਕਰਨ ਦਾ ਲਾਇਆ ਇਲਜ਼ਾਮ

ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਏ... ਅੱਜ ਦਿੱਲੀ  ਵਿਖੇ ਮੀਡਿਆ ਨਾਲ ਗੱਲਬਾਤ ਕਰਦਿਆਂ ਸ਼ਵੇਤ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਭੇਜੇ ਗਏ ਸਮਾਰਟ ਸਿਟੀਜ਼ ਦੇ 1500 ਕਰੋੜ ਰੁਪਏ ਗਾਇਬ ਕਰ ਦਿੱਤੇ ਨੇ...  ਉਨ੍ਹਾ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਦੇ ਤਿੰਨ ਸ਼ਹਿਰਾਂ ਅੰਮ੍ਰਿਤਸਰ ਜਲੰਧਰ ਅਤੇ ਲੁਧਿਆਣਾ ਲਈ ਸਮਾਰਟ ਸਿਟੀ ਪ੍ਰੋਜੈਕਟ ਤਹਿਤ 500-500 ਕਰੋੜ ਰੁਪਏ ਦਿੱਤੇ ਗਏ ਸਨ ਪਰ ਅੱਜ ਤੱਕ ਕਿਸੇ ਵੀ ਸ਼ਹਿਰ ਦਾ ਕੋਈ ਵੀ ਵਿਕਾਸ ਨਹੀਂ ਹੋਇਆ... ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਪੰਜਾਬ ਵੱਲ ਬਿਲਕੁਲ ਵੀ ਧਿਆਨ ਨਹੀਂ ਏ ਉਹ ਢਾਈ ਸਾਲਾਂ ਤੋਂ ਸਿਰਫ਼ ਕੁਰਸੀ ਦੀ ਲੜਾਈ ਲੜਦੇ ਆ ਰਹੇ ਨੇ.... ਉਨ੍ਹਾ ਕਿਹਾ ਕਿ ਉਨ੍ਹਾ ਇਹ ਮੁੱਦਾ ਸੰਸਦ ਵਿੱਚ ਵੀ ਚੁੱਕਿਆ ਏ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਏ.... 

Hot News

Contact Us

Copyright ©2019. Website Powered By NetMatic Technologies All Rights Reserved.