Follow us on

ਬਟਾਲਾ ਚ ਇੱਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਤੇ ਸਿਮਰਜੀਤ ਬੈਂਸ ਨੇ ਪ੍ਰਸ਼ਾਸਨ 'ਤੇ ਚੁੱਕੇ ਸਵਾਲ

ਬਟਾਲਾ ਚ ਇੱਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਤੋਂ ਬਾਅਦ ਗਈਆਂ ਕੀਮਤੀ ਜਾਨਾਂ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਕੀਤੇ ਨੇ..... ਉਨ੍ਹਾਂ ਸਰਕਾਰ ਵੱਲੋਂ ਮ੍ਰਿਤਕਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਮੁਆਵਜ਼ਾ ਦੇਣ ਦੀ ਵੀ ਨਿਖੇਧੀ ਕੀਤੀ ਏ.... ਅੱਜ ਲੁਧਿਆਣਾ ਵਿਖੇ ਮੀਡਿਆ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਜ਼ਖ਼ਮੀਆਂ ਦਾ ਇਲਾਜ ਸਰਕਾਰ ਨੂੰ ਮੁਫ਼ਤ ਕਰਨਾ ਚਾਹੀਦਾ ਏ.... ਬੈਂਸ ਤੋਂ ਜਦੋਂ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਲੋਕਾਂ ਨੇ ਸੰਨੀ ਦਿਓਲ ਨੂੰ ਵੋਟ ਪਾ ਕੇ ਜਿਤਾਇਆ ਏ, ਉਨ੍ਹਾਂ ਨੂੰ ਹੀ ਸੰਨੀ ਦਿਓਲ ਦੀ ਯਾਦ ਆ ਰਹੀ ਹੋਵੇਗੀ.... ਸਿਮਰਜੀਤ ਬੈਂਸ ਨੇ ਕਿਹਾ ਕਿ ਭਾਵੇਂ ਖਿਡਾਰੀ ਹੋਵੇ ਜਾਂ ਅਦਾਕਾਰ ਉਸ ਦੇ ਚਿਹਰੇ ਨੂੰ ਲੋਕ ਵੋਟਾਂ ਤਾਂ ਪਾ ਦਿੰਦੇ ਨੇ ਪਰ ਸੁੱਖ-ਦੁੱਖ ਵੇਲੇ ਇਹ ਲੋਕ ਕਿਸੇ ਦਾ ਸਾਥ ਨਹੀਂ ਦਿੰਦੇ.... ਬੈਂਸ ਨੇ ਕਿਹਾ ਕਿ ਕੁੱਝ ਸਾਲ ਪਹਿਲਾਂ ਵੀ ਅਜਿਹਾ ਹਾਦਸਾ ਵਾਪਰਿਆ ਸੀ ਪਰ ਪ੍ਰਸ਼ਾਸਨ ਨੇ ਉਸ ਤੋਂ ਸਬਕ ਨਹੀਂ ਲਿਆ ਅਤੇ ਇਹ ਸਿੱਧੇ ਤੌਰ 'ਤੇ ਪ੍ਰਸ਼ਾਸਨ ਦੀ ਨਾਲਾਇਕੀ ਏ.....

Hot News

Contact Us

Copyright ©2019. Website Powered By NetMatic Technologies All Rights Reserved.