Follow us on

SGPC ਦੀ ਅੰਤਰਿੰਗ ਕਮੇਟੀ ਨੇ ਬੇਅਦਬੀ ਦੀ ਜਾਂਚ ਸਬੰਧੀ ਸੀ. ਬੀ. ਆਈ. ਵਲੋਂ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਰੱਦ ਕਰਨ ਦਾ ਮਤਾ ਕੀਤਾ ਪਾਸ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਖੇ ਅਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ...ਇਹ ਮੀਟਿੰਗ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ....ਇਸ ਮੌਕੇ  ਸ਼੍ਰੋਮਣੀ ਕਮੇਟੀ ਦੀ ਐਡਜ਼ੈਕਟਿਵ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਘਟਨਾਵਾਂ ਦੀ ਜਾਂਚ ਕਰ ਰਹੀ ਸੀ. ਬੀ. ਆਈ. ਵਲੋਂ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ....ਅਤੇ ਫੈਸਲਾ ਕੀਤਾ ਕਿ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗਾ ....ਇਸ ਮੌਕੇ SGPC ਪ੍ਰਧਾਨ ਲੌਂਗੋਵਾਲ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ 'ਤੇ ਕਾਨੂੰਨੀ ਮਾਹਿਰਾਂ ਨਾਲ ਗੱਲਬਾਤ ਕਰੇਗੀ.....ਅਤੇ ਜਿਹੜੇ ਵੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਨੇ...ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਵੇ ਮੌਤ ਦੀ ਸਜ਼ਾ ਦਿੱਤੀ ਜਾਵੇ.....ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਜੋ ਸ੍ਰੀ ਨਨਕਾਣਾ ਸਾਹਿਬ ਤੋਂ  ਅੰਤਰਾਸ਼ਟਰੀ  ਨਗਰ ਕੀਰਤਨ ਆਰੰਭ ਹੋਣਾ ਸੀ ...ਉਸ ਦੀ ਤਰੀਕ ਬਦਲ ਕੇ 1 ਅਗਸਤ ਕਰ ਦਿੱਤੀ ਗਈ ਏ...ਮੌਸਮ ਵਿਭਾਗ ਵਲੋਂ ਖਰਾਬ ਮੌਸਮ ਦੀ ਜਾਣਕਾਰੀ ਮਿਲਣ ਮਗਰੋਂ ਇਹ ਤਬਦੀਲੀ ਕੀਤੀ ਗਈ ਏ...

Hot News

Contact Us

Copyright ©2019. Website Powered By NetMatic Technologies All Rights Reserved.