Follow us on

ਬੇਅਦਬੀ ਮਾਮਲਿਆ 'ਚ ਸੀਬੀਆਈ ਵੱਲੋਂ ਦਾਖ਼ਲ ਕਲੋਜ਼ਰ ਰਿਪੋਰਟ ਤੇ ਸ਼੍ਰੋਮਣੀ ਅਕਾਲੀ ਦਲ ਹੋਇਆ ਨਾਰਾਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੇਸ ਵਿੱਚ ਸੀਬੀਆਈ ਵੱਲੋਂ ਦਾਖ਼ਲ ਕਲੋਜ਼ਰ ਰਿਪੋਰਟ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਿਰਿਓਂ ਨਕਾਰਦਿਆਂ ਇਸ ਨੂੰ ਅਦਾਲਤ ਚ ਚੁਣੌਤੀ ਦੇਣ ਦਾ ਫੈਸਲਾ ਕੀਤਾ ਏ..... ਬੈਠਕ ਮਗਰੋਂ ਮੀਡਿਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਦਾਲਤ ਵਿੱਚ ਰਿਪੋਰਟ ਨੂੰ ਚੈਲੰਜ ਕਰਨ ਲਈ ਵਕੀਲਾਂ ਦੀ ਟੀਮ ਤਿਆਰ ਕੀਤੀ ਗਈ ਏ.... ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿੱਚ ਬੇਨਤੀ ਕੀਤੀ ਜਾਏਗੀ ਕਿ ਸੀਬੀਆਈ ਦੀ ਰਿਪੋਰਟ ਨੂੰ ਵਾਪਸ ਲਿਆ ਜਾਵੇ.... ਕਾਂਗਰਸ ਦੇ ਇਲਜ਼ਾਮਾਂ 'ਤੇ ਸੁਖਬੀਰ ਬਾਦਲ ਨੇ ਕਿਹਾ ਕਾਂਗਰਸ ਖ਼ੁਦ ਧਰਮ ਦੀ ਦੋਸ਼ੀ ਏ ਅਤੇ ਅਕਾਲੀ ਦਲ 'ਤੇ ਇਸਦਾ ਇਲਜ਼ਾਮ ਮੜ ਰਹੀ ਏ.... ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਪੂਰਾ ਜ਼ੋਰ ਲਾਏਗੀ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਅੰਜਾਮ ਤੱਕ ਪਹੁੰਚਾਇਆ ਜਾ ਸਕੇ.... ਇਸ ਮੌਕੇ ਪਾਣੀਆਂ ਦੇ ਮੁੱਦੇ ਤੇ ਵੀ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਲੰਮੇ ਹੱਥੀ ਲਿਆ.... 

Hot News

Contact Us

Copyright ©2019. Website Powered By NetMatic Technologies All Rights Reserved.