Follow us on

ਪੰਜਾਬ ਏਕਤਾ ਪਾਰਟੀ ਵੱਲੋਂ 22 ਜੁਲਾਈ ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਏ ਕਿ ਉਹ ਆਪਣੇ ਪਾਰਟੀ ਵਰਕਰਾਂ ਨਾਲ 22 ਜੁਲਾਈ ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨਗੇ..... ਅੱਜ ਜਲੰਧਰ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾ ਕਿਹਾ ਕਿ ਪੰਜਾਬ 'ਚ ਬਿਜਲੀ ਦੇ ਰੇਟ ਦਿਨੋਂ-ਦਿਨ ਵੱਧ ਰਹੇ ਨੇ  ਅਤੇ ਨਸ਼ਾ ਰੋਕਣ 'ਚ ਵੀ ਪੰਜਾਬ ਸਰਕਾਰ ਨਾਕਾਮ ਸਾਬਤ ਹੋਈ ਏ ਜਦਕਿ ਭ੍ਰਿਸ਼ਟਾਚਾਰ, ਰੇਤ ਮਾਫੀਆ ਦਾ ਸੂਬੇ 'ਚ ਬੋਲਬਾਲਾ ਏ  ਅਤੇ ਕਾਂਗਰਸ ਸਰਕਾਰ ਹਰ ਫ੍ਰੰਟ 'ਤੇ ਫੇਲ੍ਹ ਸਾਬਤ ਹੋਈ ਏ... ਉਨ੍ਹਾ ਕਿਹਾ ਕਿ ਉਹ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਸਿਮਰਜੀਤ ਸਿੰਘ ਬੈਂਸ ਅਤੇ ਡਾ. ਧਰਮਵੀਰ ਗਾਂਧੀ ਨੂੰ ਵੀ ਸੱਦਾ ਦੇਣਗੇ ਤਾਂ ਜੋ ਆਮ ਜਨਤਾ ਨਾਲ ਜੁੜੇ ਮੁੱਦਿਆਂ 'ਤੇ ਸਾਰੀਆਂ ਪਾਰਟੀਆਂ ਇਕ ਹੋ ਕੇ ਸਰਕਾਰ ਦਾ ਵਿਰੋਧ ਕਰਨ... ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਸੁਪਰੀਮ ਕੋਰਟ ਪਹਿਲਾਂ ਹੀ ਪੰਜਾਬ ਦੇ ਖਿਲਾਫ ਫੈਸਲਾ ਸੁਣਾ ਚੁੱਕੀ ਏ.... ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਨੂੰ ਆਲ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਏ ਤਾਂ ਜੋ ਪੰਜਾਬ ਦਾ ਪਾਣੀ ਸੂਬੇ ਵਿਚ ਰਹਿ ਸਕੇ ਅਤੇ ਇਸ ਦਾ ਕੋਈ ਢੁਕਵਾਂ ਹੱਲ ਲੱਭਿਆ ਜਾ ਸਕੇ.....

Hot News

Contact Us

Copyright ©2019. Website Powered By NetMatic Technologies All Rights Reserved.